ਵਿਧਾਇਕ ਬੁੱਧ ਰਾਮ ਵਲੋਂ ਸਰਕਾਰੀ ਸਕੂਲ ਦਿਆਲਪੁਰਾ ਦੇ ਨਵੇਂ ਸ਼ੈੱਡ ਦਾ ਉਦਘਾਟਨ
ਬਰੇਟਾ, 18 ਸਤੰਬਰ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਦਿਆਲਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣ ਵਾਲੇ ਅਦਾਰੇ ਨਹੀਂ ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਭਵਿੱਖ ਦੀ ਨੀਂਹ ਰੱਖਣ ਵਾਲੇ ਕੇਂਦਰ ਹਨ, ਜਿਸ ਲਈ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ।
ਬਰੇਟਾ, 18 ਸਤੰਬਰ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਵਲੋਂ ਨੇੜਲੇ ਪਿੰਡ ਦਿਆਲਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣ ਵਾਲੇ ਅਦਾਰੇ ਨਹੀਂ ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਭਵਿੱਖ ਦੀ ਨੀਂਹ ਰੱਖਣ ਵਾਲੇ ਕੇਂਦਰ ਹਨ, ਜਿਸ ਲਈ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਹੂਲਤ ਨਾਲ ਜੁੜਿਆ ਹਰ ਛੋਟਾ-ਵੱਡਾ ਕੰਮ ਉਨ੍ਹਾਂ ਦੇ ਸਿੱਖਿਆਈ ਵਿਕਾਸ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਸਕੂਲ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ, ਅਨੁਸ਼ਾਸਨ ਤੇ ਚੰਗੀਆਂ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਲਈ ਵੀ ਯਤਨ ਜਾਰੀ ਰੱਖਣ। ਸਕੂਲ ਹੈੱਡ ਕੁਲਵਿੰਦਰ ਸਿੰਘ ਨੇ ਕਿਹਾ ਕਿ ਨਵੇਂ ਸ਼ੈੱਡ ਦੀ ਸਹੂਲਤ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।