ਬੁਢਲਾਡਾ ’ਚ 83 ਨੌਜਵਾਨ ‘ਆਪ’ ’ਚ ਸ਼ਾਮਿਲ
ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਬੁਢਲਾਡਾ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ ਨਾਲ ਨਵੇਂ ਸਾਥੀਆਂ ਦੇ ਜੁੜਨ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ 83 ਨੌਜਵਾਨਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਬੁਢਲਾਡਾ, 19 ਸਤੰਬਰ (ਸਵਰਨ ਸਿੰਘ ਰਾਹੀ)- ਬੁਢਲਾਡਾ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ ਨਾਲ ਨਵੇਂ ਸਾਥੀਆਂ ਦੇ ਜੁੜਨ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ 83 ਨੌਜਵਾਨਾਂ ਨੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਹਲਕਾ ਵਿਧਾਇਕ ਬੁੱਧ ਰਾਮ ਨੇ ਨਵੇਂ ਆਏ ਵਰਕਰਾਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਕੁਸ਼ਦੀਪ ਸ਼ਰਮਾ, ਸੁਰਾ ਕੁਮਾਰ ਅਤੇ ਵਕੀਲ ਸਿੰਘ ਹੀਰੋਂ ਖ਼ੁਰਦ ਤੋਂ ਇਲਾਵਾ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਨੌਜਵਾਨ ਸ਼ਾਮਿਲ ਹਨ। ਪਾਰਟੀ ਵਲੋਂ ਜਾਰੀ ਜਾਣਕਾਰੀ ਮੁਤਾਬਿਕ ਨਵੇਂ ਸਾਥੀਆਂ ਨੇ ‘ਆਪ’ ਦੀਆਂ ਨੀਤੀਆਂ ਅਤੇ ਹਲਕੇ ’ਚ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਕਿਸੇ ਵੀ ਜਥੇਬੰਦੀ ਲਈ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਸ਼ਾਮਿਲ ਹੋਣ ਵਾਲਿਆਂ ਨੂੰ ਆਪਣੇ ਖੇਤਰਾਂ ’ਚ ਲੋਕਾਂ ਨਾਲ ਰਾਬਤਾ ਵਧਾਉਣ ਅਤੇ ਜਨਤਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਕਿਹਾ। ਇਸ ਮੌਕੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਿਉਂਦ, ਸਰਪੰਚ ਰਜਿੰਦਰ ਸਿੰਘ ਗੋਬਿੰਦਪੁਰਾ, ਬਲਾਕ ਪ੍ਰਧਾਨ ਦਰਸ਼ਨ ਸਿੰਘ ਘਾਰੂ, ਪੰਚਾਇਤ ਸੰਮਤੀ ਦੇ ਉਪ ਚੇਅਰਮੈਨ ਕੁਲਵੰਤ ਸਿੰਘ ਸ਼ੇਰਖਾਂ, ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਘਰ-ਘਰ ਪਹੁੰਚ ਮੁਹਿੰਮ ਅਤੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ, ਜਿਸ ਵਿੱਚ ਬੂਥ ਪੱਧਰ ਦੇ ਵਰਕਰਾਂ ਦੀ ਭੂਮਿਕਾ ਤੈਅ ਕੀਤੀ ਗਈ ਹੈ।