21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਾਨਸਾ ਜ਼ਿਲ੍ਹੇ ’ਚ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ- ਐਸ.ਐਸ.ਪੀ. ਵੈਭਵ ਚੌਧਰੀ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ ਅਤੇ ਪਤਵੰਤਿਆਂ ਨੂੰ ਥਾਣਿਆਂ ’ਚ ਪੂਰਨ ਸਤਿਕਾਰ ਮਿਲੇਗਾ। ਇਹ ਪ੍ਰਗਟਾਵਾ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕਿਹਾ, ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ 22-09-2026
ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ ਅਤੇ ਪਤਵੰਤਿਆਂ ਨੂੰ ਥਾਣਿਆਂ ’ਚ ਪੂਰਨ ਸਤਿਕਾਰ ਮਿਲੇਗਾ। ਇਹ ਪ੍ਰਗਟਾਵਾ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। 2020 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਚੌਧਰੀ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਐਸ.ਪੀ. (ਐੱਚ) ਵਜੋਂ ਤਾਇਨਾਤ ਸਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ੇੜੀਆਂ ਨੂੰ ਮੁੜ ਵਸੇਵਾ ਕੇਂਦਰਾਂ ’ਚ ਭਰਤੀ ਕਰਵਾ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ ਜਾਵੇਗਾ। ਪੁਲਿਸ ਅਧਿਕਾਰੀ ਅਨੁਸਾਰ ਉਨ੍ਹਾਂ ਜ਼ਿਲ੍ਹੇ ਦੀ ਪੂਰੀ ਭੂਗੋਲਿਕ ਸਥਿਤੀ ਨੂੰ ਵਾਚ ਲਿਆ ਹੈ, ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਆ ਅਤੇ ਨਿਆ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿੱਥੇ ਰਾਤਰੀ ਗਸ਼ਤ ਤੇਜ਼ ਕੀਤੀ ਜਾਵੇਗੀ ਉੱਥੇ ਹੀ ਮੁੱਖ ਪੁਆਇੰਟਾਂ ’ਤੇ ਨਾਕੇਬੰਦੀ ਵੀ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਰਜ ਮਿਲਿੰਦ ਯੇਂਗੜੇ ਦੀ ਚਰਚਿਤ ਕਿਤਾਬ ‘ਕਾਸਟ ਮੈਟਰਜ਼’ ਦਾ ਪੰਜਾਬੀ ਅਨੁਵਾਦ ਜਾਰੀ ਅਗਲੀ ਖ਼ਬਰ ਪਿੰਡ ਖੈਰਾ ਖ਼ੁਰਦ ਵਿਖੇ ਗ੍ਰਾਮ ਪੰਚਾਇਤ ਸਮੇਤ ਕਈ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24