22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲੜਕਿਆਂ ਦੇ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸ਼ੁਰੂ

ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਅੰਡਰ-17 ਲੜਕਿਆਂ ਦੇ 70ਵੇਂ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸਥਾਨਕ ਦਾ ਰੈਨੇਸਾਂ ਸਕੂਲ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.)

Ad Position 21
No active advertisement
ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕਰਦੇ ਹੋਏ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਤੇ ਹੋਰ। ਅਜੀਤ ਤਸਵੀਰ 23-09-2026
ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਅੰਡਰ-17 ਲੜਕਿਆਂ ਦੇ 70ਵੇਂ ਸੂਬਾ ਪੱਧਰੀ ਵਾਲੀਬਾਲ ਸਮੈਸ਼ਿੰਗ ਮੁਕਾਬਲੇ ਸਥਾਨਕ ਦਾ ਰੈਨੇਸਾਂ ਸਕੂਲ ਵਿਖੇ ਸ਼ੁਰੂ ਹੋ ਗਏ ਹਨ। ਉਦਘਾਟਨ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਅਤੇ ਮੰਜੂ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ.) ਨੇ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ। ਡਾ. ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਅਤੇ ਅਮ੍ਰਿਤਪਾਲ ਸਿੰਘ ਲੱਧੜ ਜ਼ਿਲ੍ਹਾ ਖੇਡ ਕੋਆਰਡੀਨੇਟਰ ਨੇ ਦੱਸਿਆ ਕਿ ਮਲੇਰਕੋਟਲਾ ਨੇ ਪੀ. ਆਈ. ਐਸ. ਪਟਿਆਲਾ, ਮਾਨਸਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ, ਪਠਾਨਕੋਟ ਨੇ ਸੰਗਰੂਰ, ਬਰਨਾਲਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਅਤੇ ਰੂਪਨਗਰ ਨੇ ਮੋਗਾ ਜ਼ਿਲੇ੍ਹ ਨੂੰ ਹਰਾਇਆ। ਇਸ ਮੌਕੇ ਐਮ. ਡੀ. ਡਾ. ਅਵਤਾਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ, ਮੁਨੀਸ਼ ਕੁਮਾਰ, ਅਮਨਦੀਪ ਸਿੰਘ, ਇੰਦਰਜੀਤ ਸਿੰਘ, ਸ਼ਮਸੇਰ ਸਿੰਘ, ਗੁਰਦੀਪ ਸਿੰਘ, ਮਹਿੰਦਰ ਕੌਰ, ਰੇਸ਼ਮ ਸਿੰਘ, ਭੁਪਿੰਦਰ ਸਿੰਘ ਤੱਗੜ, ਮਨਪ੍ਰੀਤ ਸਿੰਘ, ਹਰਜੀਤ ਸਿੰਘ, ਏਕਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 41.60 ਗ੍ਰਾਮ ਚਿੱਟੇ ਸਮੇਤ 12 ਕਾਬੂ ਅਗਲੀ ਖ਼ਬਰ ਟਰੈਵਲ ਏਜੰਟ ਦਾ ਲਾਇਸੰਸ ਰੱਦ : ਜ਼ਿਲ੍ਹਾ ਮੈਜਿਸਟਰੇਟ
Ad Position 24