ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਰੌਇਲ ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
ਬੁਢਲਾਡਾ, 22 ਸਤੰਬਰ (ਸਵਰਨ ਸਿੰਘ ਰਾਹੀ)- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਗਈ 2 ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀਆਂ ਖਿਡਾਰਨਾਂ ਦੀ ਟੀਮ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ। ਇਸ ਚੈਂਪੀਅਨਸ਼ਿਪ ’ਚ ਵੱਖ-ਵੱਖ ਕਾਲਜਾਂ ਦੀਆਂ ਕੁੱਲ 12 ਟੀਮਾਂ ਨੇ ਭਾਗ ਲਿਆ।
ਬੁਢਲਾਡਾ, 22 ਸਤੰਬਰ (ਸਵਰਨ ਸਿੰਘ ਰਾਹੀ)- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਗਈ 2 ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀਆਂ ਖਿਡਾਰਨਾਂ ਦੀ ਟੀਮ ਨੇ ਚੌਥਾ ਸਥਾਨ ਹਾਸਿਲ ਕੀਤਾ ਹੈ। ਇਸ ਚੈਂਪੀਅਨਸ਼ਿਪ ’ਚ ਵੱਖ-ਵੱਖ ਕਾਲਜਾਂ ਦੀਆਂ ਕੁੱਲ 12 ਟੀਮਾਂ ਨੇ ਭਾਗ ਲਿਆ। ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਇਸ ਸਫਲਤਾ ਦਾ ਪੂਰਾ ਸਿਹਰਾ ਪ੍ਰੋਫੈਸਰ ਹਰਵਿੰਦਰ ਸਿੰਘ ਅਤੇ ਪ੍ਰੋਫੈਸਰ ਕੁਲਦੀਪ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥਣਾਂ ਨੂੰ ਸਵੇਰੇ ਸ਼ਾਮ ਸਖ਼ਤ ਅਭਿਆਸ ਕਰਵਾਇਆ। ਡਾ. ਸੋਹਲ ਨੇ ਇਹ ਵੀ ਕਿਹਾ ਕਿ ਅਜੋਕੇ ਸਮੇਂ ’ਚ ਖੇਡਾਂ ਸਿਰਫ਼ ਮਨੋਰੰਜਨ ਜਾਂ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ ਰਹੀਆਂ, ਸਗੋਂ ਇਹ ਨੌਜਵਾਨਾਂ ਲਈ ਚੰਗੇ ਕਰੀਅਰ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਦੀਆਂ। ਉਨ੍ਹਾਂ ਕਿਹਾ ਕਿ ਖੇਡਾਂ ’ਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਲਈ ਸਰਕਾਰੀ ਅਤੇ ਨਿੱਜੀ ਖੇਤਰ ’ਚ ਰੋਜ਼ਗਾਰ ਦੇ ਕਈ ਮੌਕੇ ਉਪਲਬਧ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਜੇਤੂ ਖਿਡਾਰਨਾਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਟੂਰਨਾਮੈਂਟਾਂ ’ਚ ਇਹ ਖਿਡਾਰਨਾਂ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਦਿਆਂ ਉੱਚੇ ਮੁਕਾਮ ਹਾਸਲ ਕਰਨਗੀਆਂ।