22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚੇਅਰਮੈਨ ਟਰੇਡਰਜ਼ ਕਮਿਸ਼ਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂਂ ਵਪਾਰੀਆਂ ਨਾਲ ਇਕੱਤਰਤਾ

ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਚੇਅਰਮੈਨ ਟਰੇਡਰਜ਼ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕੀਤੀ ਗਈ। ਚੇਅਰਮੈਨ ਲਲਿਤ ਜੈਨ ਤੇ ਆਸ਼ੂ ਬਾਂਸਲ ਨੇ ਦੱਸਿਆ ਕਿ ਉਹ ਖ਼ੁਦ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਜ਼ਮੀਨੀ ਮਸਲਿਆਂ ਨੂੰ ਪ੍ਰਸ਼ਾਸਨ ਦੇ ਧਿਆਨ ’ਚ ਲਿਆਂਦਾ ਜਾ ਸਕੇ।

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਚੇਅਰਮੈਨ ਟਰੇਡਰਜ਼ ਕਮਿਸ਼ਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰਤਾ ਕੀਤੀ ਗਈ। ਚੇਅਰਮੈਨ ਲਲਿਤ ਜੈਨ ਤੇ ਆਸ਼ੂ ਬਾਂਸਲ ਨੇ ਦੱਸਿਆ ਕਿ ਉਹ ਖ਼ੁਦ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਜ਼ਮੀਨੀ ਮਸਲਿਆਂ ਨੂੰ ਪ੍ਰਸ਼ਾਸਨ ਦੇ ਧਿਆਨ ’ਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀ ਕਮਿਸ਼ਨ ਦੇ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੀ ਗੰਭੀਰਤਾ ਨਾਲ ਹੱਲ ਕਰ ਰਹੇ ਹਨ। ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਵੈਭਵ ਚੌਧਰੀ ਐਸ. ਐਸ. ਪੀ. ਮਾਨਸਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ-ਅੰਦਰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ, ਬਲਜੀਤ ਕੌਰ ਐਸ. ਡੀ. ਐਮ. ਮਾਨਸਾ, ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਗੁਰਮੀਤ ਕੁਮਾਰ ਐਸ. ਡੀ. ਐਮ. ਬੁਢਲਾਡਾ, ਪੁਸ਼ਪਿੰਦਰ ਸਿੰਘ ਤੇ ਸਿਕੰਦਰ ਸਿੰਘ ਡੀ.ਐਸ.ਪੀ. ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਏ.ਵੀ. ਸਕੂਲ ’ਚ ਸੰਪਰਕ ਮੀਟਿੰਗ ਅਗਲੀ ਖ਼ਬਰ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ’ਚ ਰੌਇਲ ਕਾਲਜ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24