22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੀ.ਏ.ਵੀ. ਸਕੂਲ ’ਚ ਸੰਪਰਕ ਮੀਟਿੰਗ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਡੀ. ਏ.

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਸ਼ਿਆਂ, ਸਾਈਬਰ ਅਪਰਾਧ, ਟਰੈਫ਼ਿਕ ਨਿਯਮਾਂ ਅਤੇ ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਪੁਲਿਸ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਸੰਪਰਕ ਮੀਟਿੰਗ ਕਰਵਾਈ ਗਈ। ਹਵਲਦਾਰ ਲਵਪ੍ਰੀਤ ਸਿੰਘ ਨੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਸਥਿਤ ਸਾਂਝ ਕੇਂਦਰਾਂ ਰਾਹੀਂ ਲੋਕ ਪੁਲਿਸ ਨਾਲ ਸਬੰਧਿਤ ਵੱਖ-ਵੱਖ ਸੇਵਾਵਾਂ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨ ਜਾਂ ਮਹੱਤਵਪੂਰਨ ਦਸਤਾਵੇਜ਼ ਗੁੰਮ ਹੋਣ ਦੀ ਸੂਰਤ ’ਚ ਸਾਂਝ ਕੇਂਦਰ ਵਿਖੇ ਸ਼ਿਕਾਇਤ ਦਰਜ ਕਰਵਾਉਣ ਤੋਂ ਇਲਾਵਾ ਕਿਰਾਏਦਾਰ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾ ਸਕਦੀ ਹੈ। ਆਈ.ਟੀ. ਅਫ਼ਸਰ ਸਮਨਦੀਪ ਕੌਰ ਨੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕ ਕਰਦਿਆਂ ਹਨੀ ਟਰੈਪ, ਆਨਲਾਈਨ ਅਤੇ ਵਿੱਤੀ ਧੋਖਾਧੜੀ, ਜਾਅਲੀ ਨਿਵੇਸ਼ ਐਪਸ, ਸਿੰਮ ਕਾਰਡ ਫਰਾਡ, ਫਿਸ਼ਿੰਗ ਅਤੇ ਸਾਈਬਰ ਠੱਗੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਈਬਰ ਵਿੱਤੀ ਧੋਖਾਧੜੀ ਹੋਣ ਦੀ ਸੂਰਤ ’ਚ ਤੁਰੰਤ 1930 ’ਤੇ ਸੰਪਰਕ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਈਬਰ ਸਹਾਇਤਾ ਲਈ ਚੈਟਬੋਟ ਨੰਬਰ 9319301930 ਬਾਰੇ ਜਾਣਕਾਰੀ ਦਿੱਤੀ। ਐਸ.ਆਈ. ਸੁਰੇਸ਼ ਕੁਮਾਰ ਟਰੈਫ਼ਿਕ ਸੈੱਲ ਨੇ ਟਰੈਫ਼ਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਦੱਸਿਆ। ਪੁਲਿਸ ਸੁਪਰਡੈਂਟ ਹਿਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਤੇ ਖੇਡਾਂ ਵੱਲ ਉਤਸ਼ਾਹਿਤ ਹੋਣ ਲਈ ਪ੍ਰੇਰਿਆ। ਪ੍ਰਿੰਸੀਪਲ ਵਿਨੋਦ ਰਾਣਾ, ਡੀ.ਐਸ.ਪੀ. ਕਮਲਜੀਤ ਸਿੰਘ, ਐਸ.ਐਚ.ਓ. ਸ਼ਹਿਰੀ-1 ਸੁਖਜੀਤ ਸਿੰਘ, ਐਸ.ਆਈ. ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ‘ਗਰੀਨ ਲਾਇਬ੍ਰੇਰੀ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਚੇਅਰਮੈਨ ਟਰੇਡਰਜ਼ ਕਮਿਸ਼ਨ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂਂ ਵਪਾਰੀਆਂ ਨਾਲ ਇਕੱਤਰਤਾ
Ad Position 24