22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮੌਕੇ ਵਿੱਦਿਆ ਮੰਦਰ ਵਿਖੇ ਸਮੂਹਿਕ ਗਾਇਨ ਅਭਿਆਸ ਸ਼ੁਰੂ

ਭੀਖੀ, 22 ਸਤੰਬਰ (ਸਹੋਤਾ)- ‘ਵੰਦੇ ਮਾਤਰਮ-ਨਮਾਮਿ ਭਾਰਤਮ’ ਤਹਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ. ਬੀ.

Ad Position 21
No active advertisement
ਅਜੀਤ ਡੈਸਕ 23-09-2026
ਭੀਖੀ, 22 ਸਤੰਬਰ (ਸਹੋਤਾ)- ‘ਵੰਦੇ ਮਾਤਰਮ-ਨਮਾਮਿ ਭਾਰਤਮ’ ਤਹਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ.) ਭੀਖੀ ਵਿਖੇ ਪਿਛਲੇ ਦੋ ਹਫ਼ਤਿਆਂ ਤੋਂ ਵਿਸ਼ੇਸ਼ ਸਮੂਹਿਕ ਗਾਇਨ ਅਭਿਆਸ ਕਰਵਾਏ ਜਾ ਰਹੇ ਹਨ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਹ ਸਮੂਹਿਕ ਗਾਇਨ ਅਭਿਆਸ ਦੇਸ਼ ਭਰ ਦੇ ਵਿੱਦਿਆ ਭਾਰਤੀ ਸਕੂਲਾਂ ’ਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ‘ਵੰਦੇ ਮਾਤਰਮ’ ਦੀ ਰਚਨਾ ਪ੍ਰਸਿੱਧ ਸਾਹਿਤਕਾਰ ਬੰਕਿਮ ਚੰਦਰ ਚੱਟੋਪਾਧਿਆਏ ਵਲੋਂ ਕੀਤੀ ਗਈ ਸੀ। ਇਹ ਗੀਤ ਉਨ੍ਹਾਂ ਦੇ ਪ੍ਰਸਿੱਧ ਨਾਵਲ ‘ਆਨੰਦ ਮਠ’ ਤੋਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਆ ਭਾਰਤੀ ਸੰਸਥਾ ਵਲੋਂ 25 ਸਤੰਬਰ ਨੂੰ ਸਵੇਰੇ 11 ਵਜੇ ਸਮੂਹਿਕ ਗਾਇਨ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਕਰਨ ’ਚ ਸੋਧ ਕਰਨ ਲਈ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਬੁੱਧ ਰਾਮ ਨੂੰ ਮੰਗ-ਪੱਤਰ ਦਿੱਤਾ
Ad Position 24