22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਲਟਰਾਸਾਊਂਡ ਸਕੈਨ ਸੈਂਟਰ ਪੀ. ਸੀ. ਪੀ. ਐਨ. ਡੀ. ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ- ਸਿਵਲ ਸਰਜਨ

ਮਾਨਸਾ, 22 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ’ਚ ਪ੍ਰੀ-ਨੇਟਲ ਡਾਇਗਨੌਸਟਿਕ ਟੈਕਨੀਕਸ ਐਕਟ (ਪੀ. ਸੀ.

Ad Position 21
No active advertisement
ਅਜੀਤ ਡੈਸਕ 23-09-2026
ਮਾਨਸਾ, 22 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ’ਚ ਪ੍ਰੀ-ਨੇਟਲ ਡਾਇਗਨੌਸਟਿਕ ਟੈਕਨੀਕਸ ਐਕਟ (ਪੀ.ਸੀ.ਪੀ.ਐਨ.ਡੀ.ਟੀ.) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਲਿੰਗ ਅਨੁਪਾਤ ’ਚ ਸਮਾਨਤਾ ਲਿਆਉਣ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਿਟੀ ਦੇ ਚੇਅਰਮੈਨ-ਕਮ-ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਡਾ. ਰਾਏ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੈਂਟਰ ਭਰੂਣ ਦੀ ਲਿੰਗ ਜਾਂਚ ਜਾਂ ਭਰੂਣ ਹੱਤਿਆ ਕਰ ਰਿਹਾ ਹੈ ਜਾਂ ਸ਼ੱਕ ਹੁੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ ਅਤੇ ਸਰਕਾਰ ਵਲੋਂ ਇਨਾਮ ਵੀ ਦਿੱਤਾ ਜਾਵੇਗਾ। ਡਾ. ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਇਹ ਨਿਰੀਖਣ ਜਾਰੀ ਰਹਿਣਗੇ। ਉਨ੍ਹਾਂ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਸੈਂਟਰ ਦਾ ਸਾਰਾ ਰਿਕਾਰਡ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਬਲਜੀਤ ਕੌਰ, ਡਾ. ਜੋਤੀ ਸ਼ਾਰਦਾ, ਡਾ. ਪਰਵਿਸ਼, ਡਾ. ਸੁਮਿਤ ਸ਼ਰਮਾ, ਡਾ. ਇਸ਼ਾਨ, ਸਾਹਿਲ ਸਿੰਗਲਾ, ਨਿਧੀ, ਪੁਨੀਤ, ਵਿਜੈ ਕੁਮਾਰ ਜੈਨ, ਅਵਤਾਰ ਸਿੰਘ, ਤਿਰਲੋਕ ਸਿੰਘ ਆਦਿ ਹਾਜ਼ਰ ਸਨ l
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੀ ਡੋਰ-ਟੂ-ਡੋਰ ਤੇ ਮੈਂਬਰਸ਼ਿਪ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਵਿਧਾਇਕ ਬੁੱਧ ਰਾਮ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਦੀ ਜ਼ਿੰਮੇਵਾਰੀ ਤੋਂ ਮੁੱਖ ਮੰਤਰੀ ਨੂੰ ਭੱਜਣ ਨਹੀਂ ਦੇਵਾਂਗੇ - ਹਰਸਿਮਰਤ ਕੌਰ ਬਾਦਲ
Ad Position 24