24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ ’ਤੇ ਸਨਮਾਨਿਤ- ਡੀ.ਸੀ. ਕਿਹਾ, ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਚੌਕਸੀ ਵਰਤਣ ਅਧਿਕਾਰੀ

ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਗਲੇ ਕੁਝ ਦਿਨਾਂ ’ਚ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਪੱਧਰੀ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।

Ad Position 21
No active advertisement
ਅਜੀਤ ਡੈਸਕ 24-09-2026
ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਝੋਨੇ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਅਗਲੇ ਕੁਝ ਦਿਨਾਂ ’ਚ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਪੱਧਰੀ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਇੰਤਜ਼ਾਮਾਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਝੋਨੇ ਦੇ ਇਸ ਸੀਜ਼ਨ ਲਈ ਸਬਸਿਡੀ ’ਤੇ 294 ਬੇਲਰ ਉਪਲਬਧ ਹਨ, ਜੋ ਕਿ ਪਿਛਲੇ ਸਾਲ ਨਾਲੋਂ 120 ਬੇਲਰ ਜ਼ਿਆਦਾ ਹਨ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 1 ਲੱਖ 46 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨਾ ਲਗਾਇਆ ਗਿਆ ਸੀ ਅਤੇ ਇਸ ਵਾਰ 1 ਲੱਖ 56 ਹਜ਼ਾਰ 200 ਹੈਕਟੇਅਰ ਰਕਬੇ ’ਚ ਝੋਨੇ ਦੀ ਕਾਸ਼ਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਚੌਕਸੀ ਵਰਤੀ ਜਾਵੇ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ ਨੇ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਮੈਪਿੰਗ, ਪਰਾਲੀ ਨੂੰ ਖੇਤ ’ਚ ਰਲਾਉਣ ਦੀਆਂ ਤਕਨੀਕਾਂ, ਐਕਸ ਸੀਟੂ ਅਤੇ ਇੰਨ ਸੀਟੂ ਵਿਧੀ ਅਤੇ ਆਈ.ਈ.ਸੀ. ਗਤੀਵਿਧੀਆਂ ਸਬੰਧੀ ਦੱਸਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਵਿਭਾਗ ਵਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਹਰ ਪਿੰਡ ’ਚ ਪਰਾਲੀ ਪ੍ਰਬੰਧਨ ਲਈ ਬੇਲਰ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਬੁਢਲਾਡਾ ਗੁਰਮੀਤ ਕੁਮਾਰ, ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਦਸਮੇਸ਼ ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚੋਂ 172 ਤਗਮੇ ਜਿੱਤ ਕੇ ਬਣਿਆ ਜ਼ਿਲ੍ਹਾ ਚੈਂਪੀਅਨ
Ad Position 24