ਦਿ ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ਸਮਾਗਮ
ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਪੰਜਾਬੀ ਵਿਭਾਗ ਵਲੋਂ ਵਿਸ਼ਵ ਪੰਜਾਬੀ ਦਿਵਸ ਮਹਾਨ ਸੂਫ਼ੀ ਬਾਬਾ ਫਰੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨਾਇਆ ਗਿਆ। ਕਾਲਜ ਦੇ ਡਾਇਰੈਕਟਰ ਡਾ.
ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਪੰਜਾਬੀ ਵਿਭਾਗ ਵਲੋਂ ਵਿਸ਼ਵ ਪੰਜਾਬੀ ਦਿਵਸ ਮਹਾਨ ਸੂਫ਼ੀ ਬਾਬਾ ਫਰੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨਾਇਆ ਗਿਆ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਅਮੀਰ ਸੱਭਿਆਚਾਰਕ ਅਤੇ ਸਾਹਿਤਕ ਵਿਰਾਸਤ ਦੀ ਪਹਿਚਾਣ ਵੀ ਹੈ। ਉਨ੍ਹਾਂ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਵੱਡਾ ਯੋਗਦਾਨ ਪਾਇਆ। ਪ੍ਰੋਫੈਸਰ ਅਵਤਾਰ ਸਿੰਘ ਵਲੋਂ ਵਿਸ਼ੇਸ਼ ਪਾਵਰ ਪੁਆਇੰਟ ਪ੍ਰਸਤੁਤੀ ਰਾਹੀਂ ਬਾਬਾ ਫਰੀਦ ਜੀ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਪੰਜਾਬੀ ਸਾਹਿਤ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਸਮਾਗਮ ਦੀ ਸਫਲਤਾ ਲਈ ਪੰਜਾਬੀ ਵਿਭਾਗ ਦੀ ਮੁਖੀ ਪ੍ਰੋਫੈਸਰ ਗੀਤਾ ਰਾਣੀ, ਪ੍ਰੋਫੈਸਰ ਨਵਜੋਤ ਕੌਰ ਅਤੇ ਪ੍ਰੋਫੈਸਰ ਅਮਨਪ੍ਰੀਤ ਸਿੰਘ ਵਲੋਂ ਵਿਸ਼ੇਸ਼ ਯਤਨ ਕੀਤੇ ਗਏ। ਮਾਗਮ ਦੇ ਅਖੀਰ ’ਚ ਵਿਦਿਆਰਥੀਆਂ ਲਈ ਕਵਿਤਾ ਉਚਾਰਨ ਮੁਕਾਬਲਾ ਅਤੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ’ਚੋਂ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ, ਜਸ਼ਨਦੀਪ ਕੌਰ ਨੇ ਦੂਜਾ ਸਥਾਨ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।