23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡੀ. ਸੀ. ਵਲੋਂ ‘ਗਊ ਸੈੱਸ’ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮਾਨਸਾ, 23 ਸਤੰਬਰ (ਫੱਤੇਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਮਾਨਸਾ ਵਲੋਂ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਜਾਣ ਵਾਲੇ ‘ਗਊ ਸੈੱਸ’ ਦੀ ਸਮੇਂ ਸਿਰ ਵਸੂਲੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 24-09-2026
ਮਾਨਸਾ, 23 ਸਤੰਬਰ (ਫੱਤੇਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਵਜੋਤ ਕੌਰ ਮਾਨਸਾ ਵਲੋਂ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੇ ਜਾਣ ਵਾਲੇ ‘ਗਊ ਸੈੱਸ’ ਦੀ ਸਮੇਂ ਸਿਰ ਵਸੂਲੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਉਨ੍ਹਾਂ ਸੜਕਾਂ ’ਤੇ ਘੁੰਮਦੇ ਬੇਸਹਾਰਾ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸੜਕੀ ਹਾਦਸਿਆਂ ਤੋਂ ਲੋਕਾਂ ਦਾ ਬਚਾਅ ਹੋ ਸਕੇ। ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਉਨ੍ਹਾਂ ਦੀ ਦੇਖਭਾਲ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਜ਼ਾਈ ਮਜ਼ਦੂਰ ਵਲੋਂ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦਾ ਸੰਕੀਰਤਨ ਸ਼ਰਧਾ ਨਾਲ ਮਨਾਇਆ
Ad Position 24