ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
ਭੀਖੀ, 23 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ.
ਜ਼
ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਐਡਵੋਕੇਟ ਸੰਦੀਪ ਘੰਡ ਦੀ ਪੁਸਤਕ ‘ਜੀਵਨ ਵਿਚਾਰ’ ਜਾਰੀ ਕਰਦੇ ਹੋਏ। ਅਜੀਤ ਤਸਵੀਰ
24-09-2026
ਭੀਖੀ, 23 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਖ਼ਬਰਾਂ, ਕਵਿਤਾਵਾਂ, ਬੋਲੀਆਂ ਅਤੇ ਵਿਚਾਰ ਪੇਸ਼ ਕੀਤੇ ਗਏ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਪੈਂਤੀ ਅੱਖਰੀ ਰਾਹੀਂ ਪੰਜਾਬੀ ਅੱਖਰ ਮਾਲਾ ਦੀ ਮਹੱਤਤਾ ਅਤੇ ਪੰਜਾਬੀ ਭਾਸ਼ਾ ਦੀ ਵਿਲੱਖਣਤਾ ਨੂੰ ਪੇਸ਼ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਪੰਜਾਬੀ ਬੋਲੀ ਅਮੀਰ ਵਿਰਸੇ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਬਾਣੀ ਪੰਜਾਬੀ ਸਾਹਿਤ ਦੀ ਅਨਮੋਲ ਵਿਰਾਸਤ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਦਗੀ, ਨਿਮਰਤਾ, ਸਹਿਣਸ਼ੀਲਤਾ ਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਨਾਲ ਜੁੜਨ, ਮਿਆਰੀ ਪੱਧਰ ਨੂੰ ਉੱਚਾ ਚੁੱਕਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਅਧਿਆਪਕ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।