ਪਿੰਡ ਮੰਡੇਰ ਵਿਖੇ ਅੰਮ੍ਰਿਤ ਸੰਚਾਰ ਭਲਕੇ
ਬਰੇਟਾ , 23 ਸਤੰਬਰ ( ਵਿ . ਪ੍ਰਤੀ )- ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮੰਡੇਰ ਵਿਖੇ 25 ਸਤੰਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ।
ਬਰੇਟਾ , 23 ਸਤੰਬਰ ( ਵਿ . ਪ੍ਰਤੀ )- ਸੰਤ ਬਾਬਾ ਇਕਬਾਲ ਸਿੰਘ ਦੇ 100 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮੰਡੇਰ ਵਿਖੇ 25 ਸਤੰਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ । ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਕ ਭਾਈ ਕਰਮਜੀਤ ਸਿੰਘ ਨੇ ਦੱਸਿਆ ਕਿ ਸਮਾਗਮ ’ ਚ 5 ਅਕਾਲ ਅਕੈਡਮੀਆਂ ਦੇ ਵਿਦਿਆਰਥੀ , ਅਧਿਆਪਕ , ਮਾਪੇ ਅਤੇ ਇਲਾਕੇ ਦੀ ਸੰਗਤ ਵਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਜਾਵੇਗੀ । ਅੰਮ੍ਰਿਤ ਸੰਚਾਰ ਲਈ 5 ਪਿਆਰੇ ਤਖ਼ਤ ਸਾਹਿਬਾਨ ਤੋਂ ਪਹੁੰਚਣੇ । ਇਸ ਦੌਰਾਨ ਕਕਾਰ ਭੇਟਾ ਰਹਿਤ ( ਮੁਫ਼ਤ ) ਦਿੱਤੇ ਜਾਣਗੇ ਅਤੇ ਸੰਗਤਾਂ ਨੂੰ ਲਿਆਉਣ ਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਵੀ ਹੋਵੇਗਾ । ਇਸ ਮੌਕੇ ਸੁਰਜੀਤ ਸਿੰਘ ਮੰਡੇਰ , ਸੁਖਦੇਵ ਸਿੰਘ ਸੁੱਖਾ ਨੰਬਰਦਾਰ , ਗਿਆਨੀ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ । ਗਿਆਨ ਸਾਗਰ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਬਰੇਟਾ , 23 ਸਤੰਬਰ ( ਪ . ਪ .)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਪ੍ਰਿੰਸੀਪਲ ਭਾਰਤ ਦੀਪ ਗਰਗ ਤੇ ਚੇਅਰਮੈਨ ਰਾਮਪਾਲ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀਆਂ ਵਧਾਈਆਂ ਦਿੱਤੀਆਂ । ਉਨ੍ਹਾਂ ਪੰਜਾਬੀ ਬੋਲੀ ਦੀ ਮਹੱਤਤਾ ’ ਤੇ ਚਾਨਣਾ ਪਾਉਂਦਿਆਂ ਪੰਜਾਬੀ ਸਾਹਿਤ ਨਾਲ ਜੁੜਨ ਅਤੇ ਪੰਜਾਬੀ ਭਾਸ਼ਾ ਦੇ ਮਿਆਰੀ ਪੱਧਰ ਨੂੰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ । ਡਰਾਇੰਗ ਮਾ . ਭੀਮ ਕੋਮਲ ਵਲੋਂ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਅਸਤੀਫ਼ਾ ਦੇ ਕੇ ਸਿੱਖ ਪੰਥ ਤੋਂ ਮੁਆਫ਼ੀ ਮੰਗਣ- ਔਲਖ ਮਾਨਸਾ , 23 ਸਤੰਬਰ ( ਸ . ਰਿ .)- ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ ’ ਚ ਆਪਣੇ ਪਦ ਤੋਂ ਅਸਤੀਫ਼ਾ ਦੇ ਕੇ ਤੁਰੰਤ ਸਿੱਖ ਪੰਥ ਤੋਂ ਮਾਫ਼ੀ ਮੰਗਣ । ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ , ਜਥੇਦਾਰ ਮਨਜੀਤ ਸਿੰਘ ਬੱਪੀਆਣਾ , ਪਰਮਜੀਤ ਸਿੰਘ ਭੀਖੀ , ਦਰਸ਼ਨ ਸਿੰਘ ਭੰਦੋਲ ਨੇ ਕਿਹਾ ਕਿ ਧਾਮੀ ਦੀ ਅਗਵਾਈ ’ ਚ ਸਿੱਖਾਂ ਦੀ ਸਰਬ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਲੋਂ ਅਨੈਤਿਕ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ , ਜਿਸ ਨਾਲ ਪੰਥ ਸ਼ਰਮਸਾਰ ਹੋਇਆ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ’ ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਦੋਸ਼ੀ ਹਨ ਕਿਉਂਕਿ ਉਨ੍ਹਾਂ ਸਮੇਂ ਸਿਰ ਕਾਰਵਾਈ ਨਹੀਂ ਕੀਤੀ । ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਸਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਟ ਬਣਾ ਕੇ ਨਿਰਪੱਖ ਜਾਂਚ ਕੀਤੀ ਜਾਵੇ ।