ਪਿੰਡ ਘੁੱਦਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ।
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪਾਮਿਲ ਬਾਂਸਲ ਸੰਗਤ, ਪਿੰਡ ਘੁੱਦਾ ਦੇ ਸਰਪੰਚ ਹਰਪਾਲ ਸਿੰਘ ਪਾਲੀ ਅਤੇ ਸਮੁੱਚੀ ਪੰਚਾਇਤ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਨੂੰ ਇਲਾਜ ਸਬੰਧੀ ਵਿੱਤੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ।