ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੀ.ਐਸ.ਯੂ. ਵਲੋਂ ਪ੍ਰਦਰਸ਼ਨੀ
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਇਨਕਲਾਬੀ ਜੀਵਨ ਤੋਂ ਜਾਣੂ ਕਰਵਾਇਆ ਗਿਆ।
ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲਗਾਈ ਪ੍ਰਦਰਸ਼ਨੀ ਦੇਖਦੇ ਵਿਦਿਆਰਥੀ। ਤਸਵੀਰ: ਸੁਖਤੇਜ ਧਾਲੀਵਾਲ
25-09-2026