24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਨਸ਼ਾਹੀਆ ਤੇ ਸਿੱਧੂ ਖ਼ਾਲਸਾ ਸਕੂਲ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਚੁਣੇ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਕਰਨ ਸਿੰਘ ਸਿੱਧੂ ਖ਼ਾਲਸਾ ਹਾਈ ਸਕੂਲ ਮਾਨਸਾ ਦੇ ਕਾਰਜਕਾਰੀ ਪ੍ਰਧਾਨ ਚੁਣੇ ਗਏ ਹਨ। ਸੰਸਥਾ ਦਾ ਜਨਰਲ ਇਜਲਾਸ ਪ੍ਰਧਾਨ ਮੱਘਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਇਆ।

Ad Position 21
No active advertisement
ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਕਰਨ ਸਿੰਘ ਸਿੱਧੂ 25-09-2026
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਕਰਨ ਸਿੰਘ ਸਿੱਧੂ ਖ਼ਾਲਸਾ ਹਾਈ ਸਕੂਲ ਮਾਨਸਾ ਦੇ ਕਾਰਜਕਾਰੀ ਪ੍ਰਧਾਨ ਚੁਣੇ ਗਏ ਹਨ। ਸੰਸਥਾ ਦਾ ਜਨਰਲ ਇਜਲਾਸ ਪ੍ਰਧਾਨ ਮੱਘਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਇਆ। ਮਾਨਸ਼ਾਹੀਆ ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਜਨਰਲ ਸਕੱਤਰ ਅਤੇ ਸਭਿਆਚਾਰ ਚੇਤਨਾ ਮੰਚ ਮਾਨਸਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਜਸਕਰਨ ਸਿੰਘ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਇੰਚਾਰਜ ਪ੍ਰਿੰਸੀਪਲ ਹਨ। ਨਵੀਂ ਜ਼ਿੰਮੇਵਾਰੀ ਸੰਭਾਲਣ ਮੌਕੇ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਸੰਸਥਾ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਦਿਆਂ ਸਕੂਲ ਦੀ ਬਿਹਤਰੀ, ਵਿਦਿਆਰਥੀਆਂ ਨੂੰ ਮਿਆਰੀ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣ ਅਤੇ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ। ਇਸ ਮੌਕੇ ਸਕੂਲ ਦੀਆਂ ਵਿੱਦਿਅਕ, ਪ੍ਰਬੰਧਕੀ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਮੈਂਬਰਾਂ ਨੇ ਸਕੂਲ ਦੀ ਤਰੱਕੀ ਲਈ ਆਪਸੀ ਸਹਿਯੋਗ ਅਤੇ ਇੱਕਜੁੱਟਤਾ ਨਾਲ ਕੰਮ ਕਰਨ ਦਾ ਅਹਿਦ ਲਿਆ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਨਾਲ ਸਕੂਲ ਦੇ ਪ੍ਰਬੰਧ ’ਚ ਹੋਰ ਪਾਰਦਰਸ਼ਤਾ ਅਤੇ ਸਰਗਰਮੀ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਕਲਪਨਾ ਚਾਵਲਾ ਸਕੂਲ ਦੀ ਖਿਡਾਰਨ ਨੇ ਰਾਜ ਪੱਧਰੀ ਖੇਡਾਂ ’ਚ ਜਿੱਤਿਆ ਕਾਂਸੀ ਤਗਮਾ ਅਗਲੀ ਖ਼ਬਰ ਛੇਵੇਂ ਸਨਮਾਨ ਸਮਾਗਮ ’ਚ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਬੱਚਿਆਂ ਦਾ ਵਿਸ਼ੇਸ਼ ਸਨਮਾਨ
Ad Position 24