24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਦਰਸ਼ ਸਕੂਲ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੂੰ ਮਿਲਿਆ

ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਵਿਕਾਸ ਬੋਰਡ ਵਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਵਾਧੇ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ’ਚ ਨਾਨ-ਟੀਚਿੰਗ ਕਰਮਚਾਰੀਆਂ ਨੂੰ ਡੀ. ਸੀ.

Ad Position 21
No active advertisement
ਚੁਸਪਿੰਦਰਬੀਰ ਸਿੰਘ ਚਹਿਲ ਨੂੰ ਮੰਗ ਪੱਤਰ ਦਿੰਦੇ ਹੋਏ ਆਦਰਸ਼ ਸਕੂਲ ਯੂਨੀਅਨ ਦੇ ਆਗੂ। ਅਜੀਤ ਤਸਵੀਰ 25-09-2026
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਵਿਕਾਸ ਬੋਰਡ ਵਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦੀਆਂ ਤਨਖ਼ਾਹਾਂ ’ਚ ਵਾਧੇ ਸਬੰਧੀ ਜਾਰੀ ਕੀਤੇ ਨੋਟੀਫ਼ਿਕੇਸ਼ਨ ’ਚ ਨਾਨ-ਟੀਚਿੰਗ ਕਰਮਚਾਰੀਆਂ ਨੂੰ ਡੀ.ਸੀ. ਰੇਟਾਂ/ਲੇਬਰ ਕਮਿਸ਼ਨ ਦੇ ਮਾਪਦੰਡਾਂ ਅਨੁਸਾਰ ਰੱਖੇ ਜਾਣ ’ਤੇ ਆਦਰਸ਼ ਸਕੂਲ ਯੂਨੀਅਨ ਪੰਜਾਬ ਨੇ ਇਤਰਾਜ਼ ਜਤਾਇਆ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲਾਂ ’ਚ ਸੇਵਾਵਾਂ ਨਿਭਾਅ ਰਹੇ ਨਾਨ-ਟੀਚਿੰਗ ਕਰਮਚਾਰੀ ਵੀ ਸਕੂਲ ਪ੍ਰਬੰਧਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੂੰ ਹੋਰਨਾਂ ਕਰਮਚਾਰੀਆਂ ਦੇ ਮੁਕਾਬਲੇ ਡੀ.ਸੀ. ਰੇਟਾਂ ਜਾਂ ਲੇਬਰ ਕਮਿਸ਼ਨ ਦੇ ਮਾਪਦੰਡਾਂ ਤੱਕ ਸੀਮਤ ਕਰਨਾ ਵਧੀਕੀ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਤਨਖ਼ਾਹਾਂ ਵੀ ਉਨ੍ਹਾਂ ਦੀਆਂ ਸੇਵਾਵਾਂ, ਜ਼ਿੰਮੇਵਾਰੀਆਂ ਅਤੇ ਯੋਗਤਾਵਾਂ ਨੂੰ ਧਿਆਨ ’ਚ ਰੱਖਦਿਆਂ ਲਾਹੇਵੰਦ ਅਤੇ ਵਾਜਬ ਪੱਧਰ ’ਤੇ ਤੈਅ ਕੀਤੀਆਂ ਜਾਣ। ਇਸ ਮਸਲੇ ਨੂੰ ਲੈ ਕੇ ਯੂਨੀਅਨ ਦਾ ਵਫ਼ਦ ਚੁਸਪਿੰਦਰਬੀਰ ਸਿੰਘ ਚਹਿਲ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਾਨਸਾ ਨੂੰ ਮਿਲਿਆ। ਮੁੱਖ ਮੰਤਰੀ ਦੇ ਨਾਂਅ ਦਿੱਤੇ ਮੰਗ ਪੱਤਰ ’ਚ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਤਨਖ਼ਾਹਾਂ ’ਚ ਵਾਧਾ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ ਪਰ ਜੇਕਰ ਨਾਨ-ਟੀਚਿੰਗ ਕਰਮਚਾਰੀਆਂ ਨੂੰ ਇਸ ਵਾਧੇ ਦਾ ਉਚਿੱਤ ਲਾਭ ਨਹੀਂ ਮਿਲਦਾ ਤਾਂ ਇਹ ਫ਼ੈਸਲਾ ਅਧੂਰਾ ਰਹਿ ਜਾਂਦਾ ਹੈ, ਇਸ ਲਈ ਸਰਕਾਰ ਨੂੰ ਨਾਨ-ਟੀਚਿੰਗ ਕਰਮਚਾਰੀਆਂ ਨਾਲ ਵੀ ਬਰਾਬਰੀ ਵਾਲਾ ਵਿਵਹਾਰ ਕਰਦਿਆਂ ਉਨ੍ਹਾਂ ਦੀਆਂ ਤਨਖ਼ਾਹਾਂ ਨੂੰ ਤੁਰੰਤ ਸੋਧਣ ਲਈ ਲੋੜੀਂਦਾ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀ ਦਾ ਹੈ। ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਸਲੇ ਨੂੰ ਸਬੰਧਿਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ’ਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ। ਵਫ਼ਦ ’ਚ ਮੱਖਣ ਸਿੰਘ ਬੀਰ, ਕਿਰਨਦੀਪ ਕੌਰ, ਬਲਜੀਤ ਕੌਰ, ਪ੍ਰਕਾਸ਼ ਕੌਰ, ਮਨਪ੍ਰੀਤ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲ ਕਲਾਂ ਵਿਖੇ ਆਯੂਸ਼ ਮੈਡੀਕਲ ਕੈਂਪ ਦੌਰਾਨ 670 ਮਰੀਜ਼ਾਂ ਦੀ ਸਿਹਤ ਜਾਂਚ ਅਗਲੀ ਖ਼ਬਰ ਕਲਪਨਾ ਚਾਵਲਾ ਸਕੂਲ ਦੀ ਖਿਡਾਰਨ ਨੇ ਰਾਜ ਪੱਧਰੀ ਖੇਡਾਂ ’ਚ ਜਿੱਤਿਆ ਕਾਂਸੀ ਤਗਮਾ
Ad Position 24