25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਿੰਡ ਵਾਸੀਆਂ ਨੂੰ ਮਾਲਕੀ ਹੱਕ ਦੇਣ ਲਈ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੇ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇ-ਡੀ.ਸੀ.

ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ‘ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਯੁਦਯ ਯੋਜਨਾ’ (ਪੀ.

Ad Position 21
No active advertisement
ਮਾਨਸਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਕੌਰ ਡਿਪਟੀ ਕਮਿਸ਼ਨਰ। ਅਜੀਤ ਤਸਵੀਰ 26-09-2026
ਮਾਨਸਾ, 25 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ‘ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਯੁਦਯ ਯੋਜਨਾ’ (ਪੀ.ਐਮ. ਅਜੇ) ਤਹਿਤ ਆਦਰਸ਼ ਗ੍ਰਾਮ, ਸਵਾਮੀਤਵ ਯੋਜਨਾ, ਸੋਲਰ ਸਟਰੀਟ ਲਾਈਟ ਪ੍ਰੋਜੈਕਟ ਵਰਗੀਆਂ ਪ੍ਰਮੁੱਖ ਸਕੀਮਾਂ ਦੀ ਮੌਜੂਦਾ ਸਥਿਤੀ ਤੇ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਸਾਰੇ ਕਾਰਜ ਨੇਪਰੇ ਚਾੜ੍ਹਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਵਿਭਾਗਵਾਰ ਸਕੀਮਾਂ ਦਾ ਵੇਰਵਾ ਲੈਂਦਿਆਂ ਕਿਹਾ ਕਿ ਪਿੰਡਾਂ ’ਚ ਮਲਕੀਅਤ ਹੱਕ ਦੇਣ ਨਾਲ ਜੁੜੀ ‘ਸਵਾਮੀਤਵ ਯੋਜਨਾ’ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਦੀ ਡਰੋਨ ਮੈਪਿੰਗ, ਡਾਟਾ ਵੈਰੀਫਿਕੇਸ਼ਨ ਤੇ ਪ੍ਰਾਪਰਟੀ ਕਾਰਡ ਵੰਡਣ ਦੇ ਕੰਮ ’ਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਪਿੰਡ ਵਾਸੀਆਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕਾਨਾ ਹੱਕ ਮਿਲ ਸਕਣ। ਉਨ੍ਹਾਂ ਪ੍ਰਧਾਨ ਮੰਤਰੀ ਅਜੇ ਯੋਜਨਾ ਤਹਿਤ ਆਦਰਸ਼ ਗ੍ਰਾਮ ਚੁਣੇ ਗਏ ਬਹੁਗਿਣਤੀ ਅਨੁਸੂਚਿਤ ਜਾਤੀ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਪੀਣ ਵਾਲੇ ਸਾਫ਼ ਪਾਣੀ, ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੇ ਸੁਧਾਰ ਤੇ ਠੋਸ ਤੇ ਤਰਲ ਕੂੜਾ ਪ੍ਰਬੰਧਨ, ਸੀ.ਐਸ. ਸੀ. ਦੇ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮਾਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪ੍ਰਗਤੀ ਦੀ ਅਗਲੇ ਹਫ਼ਤੇ ਦੁਬਾਰਾ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਜਿਸ ’ਚ ਹਰੇਕ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਲਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੁੰਬਾਂ ਦੀ ਖੇਤੀ ਰਾਹੀਂ ਆਮਦਨ ਵਧਾਉਣ ਸਬੰਧੀ ਕਿਸਾਨਾਂ ਨੂੰ 5 ਰੋਜ਼ਾ ਸਿਖਲਾਈ ਦਿੱਤੀ ਅਗਲੀ ਖ਼ਬਰ 38.30 ਗ੍ਰਾਮ ਚਿੱਟਾ ਤੇ 515 ਗ੍ਰਾਮ ਗਾਂਜਾ ਬਰਾਮਦ
Ad Position 24