ਮੁਲਾਜ਼ਮ ਦੀ ਕੁੱਟਮਾਰ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਰੈਲੀ
ਬਰੇਟਾ, 25 ਸਤੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਿਨੀਂ ਬਿਜਲੀ ਮੁਲਾਜ਼ਮ ਹਰੀ ਰਾਮ ਨਾਲ ਡਿਊਟੀ ਦੌਰਾਨ ਪਿੰਡ ਕਿਸ਼ਨਗੜ੍ਹ ਦੇ ਇੱਕ ਵਿਅਕਤੀ ਵਲੋਂ ਬਦਸਲੂਕੀ ਅਤੇ ਜਾਨਲੇਵਾ ਹਮਲਾ ਕਰਨ ਦੇ ਰੋਸ ਵਜੋਂ ਸਥਾਨਕ ਸਬ ਡਵੀਜ਼ਨ ਅਧੀਨ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਵਲੋਂ ਰੋਸ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲਾਈਨਮੈਨ ਹਰੀ ਰਾਮ ਨਾਲ ਡਿਊਟੀ ਦੌਰਾਨ ਪਿੰਡ ਕਿਸ਼ਨਗੜ੍ਹ ਵਿਖੇ ਇੱਕ ਵਿਅਕਤੀ ਵਲੋਂ ਬਦਸਲੂਕੀ ਕਰ ਕੇ ਇੱਟ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ।
ਬਰੇਟਾ, 25 ਸਤੰਬਰ (ਪਾਲ ਸਿੰਘ ਮੰਡੇਰ)- ਪਿਛਲੇ ਦਿਨੀਂ ਬਿਜਲੀ ਮੁਲਾਜ਼ਮ ਹਰੀ ਰਾਮ ਨਾਲ ਡਿਊਟੀ ਦੌਰਾਨ ਪਿੰਡ ਕਿਸ਼ਨਗੜ੍ਹ ਦੇ ਇੱਕ ਵਿਅਕਤੀ ਵਲੋਂ ਬਦਸਲੂਕੀ ਅਤੇ ਜਾਨਲੇਵਾ ਹਮਲਾ ਕਰਨ ਦੇ ਰੋਸ ਵਜੋਂ ਸਥਾਨਕ ਸਬ ਡਵੀਜ਼ਨ ਅਧੀਨ ਕੰਮ ਕਰਦੀਆਂ ਸਮੂਹ ਜਥੇਬੰਦੀਆਂ ਵਲੋਂ ਰੋਸ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲਾਈਨਮੈਨ ਹਰੀ ਰਾਮ ਨਾਲ ਡਿਊਟੀ ਦੌਰਾਨ ਪਿੰਡ ਕਿਸ਼ਨਗੜ੍ਹ ਵਿਖੇ ਇੱਕ ਵਿਅਕਤੀ ਵਲੋਂ ਬਦਸਲੂਕੀ ਕਰ ਕੇ ਇੱਟ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਘਟਨਾ ਉਪਰੰਤ ਉਸ ਨੂੰ ਸਰਕਾਰੀ ਹਸਪਤਾਲ ਬਰੇਟਾ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੂੰ ਬੁਢਲਾਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਮੁਲਾਜ਼ਮ ਹਰੀ ਰਾਮ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰਨ ਦੇ 13 ਦਿਨਾਂ ਬਾਅਦ ਵੀ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਸਮੂਹ ਮੁਲਾਜ਼ਮਾਂ ’ਚ ਰੋਸ ਹੈ। ਇਸ ਸੰਬੰਧੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਪੱਧਰ ’ਤੇ ਕੰਮ ਬੰਦ ਰੱਖਿਆ ਗਿਆ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਦੋਸ਼ੀ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਬੁਢਲਾਡਾ ਡਵੀਜ਼ਨ ਪੱਧਰ ’ਤੇ ਕੰਮ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਰਾਮ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਸੋਨੀ ਸਿੰਘ, ਪਵਨ ਕੁਮਾਰ, ਬਲਵੀਰ ਸਿੰਘ, ਸੇਵਾ ਸਿੰਘ, ਸੁਖਲਾਲ ਸਿੰਘ ਆਦਿ ਹਾਜ਼ਰ ਸਨ।