ਭੀਖੀ ਵਿਖੇ ਆਯੁੀੀਸ਼ ਮੈਡੀਕਲ ਕੈਂਪ ਦੌਰਾਨ 742 ਮਰੀਜ਼ਾਂ ਦੀ ਸਿਹਤ ਜਾਂਚ
ਭੀਖੀ, 26 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਡਾ.
ਭੀਖੀ, 26 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਡਾ. ਵਰਿੰਦਰ ਕੁਮਾਰ ਤੇ ਡਾ. ਡਿੰਪੀ ਸ਼ਾਰਧਾ ਆਯੁਰਵੈਦਿਕ ਮੈਡੀਕਲ ਅਫ਼ਸਰ ਵਲੋਂ 380, ਜਦਕਿ ਡਾ. ਰਾਜਨੀਤ ਕੌਰ ਤੇ ਡਾ. ਰਾਜੇਸ਼ ਡੋਗਰਾ ਹੋਮਿਉਪੈਥੀ ਮੈਡੀਕਲ ਅਫ਼ਸਰ ਵਲੋਂ 362 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੁੱਲ 742 ਮਰੀਜ਼ਾਂ ਨੂੰ ਮੁਫ਼ਤ ਆਯੂਸ਼ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਆਯੁਰਵੈਦਿਕ ਵਿਭਾਗ ਦੇ ਉਪ ਵੈਦ ਭੁਪਿੰਦਰ ਸ਼ਰਮਾ ਤੇ ਰਿਚਾ ਰਾਣੀ ਵਲੋਂ ਆਯੁਰਵੈਦਿਕ ਅਤੇ ਨਰਿੰਦਰਪਾਲ ਸਿੰਘ ਤੇ ਸੁਸ਼ੀਲ ਕੁਮਾਰ ਵਲੋਂ ਹੋਮਿਓਪੈਥਿਕ ਦਵਾਈਆਂ ਦੀ ਵੰਡ ਕੀਤੀ ਗਈ। ਡਾ. ਨਮਿਤਾ ਗਰਗ ਨੇ ਕਿਹਾ ਕਿ ਅਜਿਹੇ ਮੈਡੀਕਲ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਆਯੂਸ਼ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਆਯੁਰਵੇਦ ਤੇ ਹੋਮਿਉਪੈਥੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਾ: ਵਰਿੰਦਰ ਕੁਮਾਰ ਸੋਨੀ, ਅਮਰਜੀਤ ਕੌਰ ਤੋਂ ਇਲਾਵਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।