ਲਿਬਰੇਸ਼ਨ ਤੇ ਹੋਰ ਜਥੇਬੰਦੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ. ਪੀ.
ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਪੀ.ਆਈ. (ਐਮ. ਐਲ.) ਲਿਬਰੇਸ਼ਨ ਅਤੇ ਹੋਰ ਸੰਗਠਨਾਂ ਨੇ ਸਥਾਨਕ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ, ਆਰ. ਐਮ. ਪੀ. ਆਈ. ਆਗੂ ਆਤਮਾ ਰਾਮ, ਬਹੁਜਨ ਮੁਕਤੀ ਪਾਰਟੀ ਦੇ ਆਗੂ ਸੁਰਿੰਦਰ ਸਿੰਘ ਨੇ ਕਿਹਾ ਕਿ ਈ.ਵੀ.ਐਮ. ਰਾਹੀਂ ਵੋਟ ਚੋਰੀ ਅਤੇ ਮੁੱਖ ਚੋਣ ਕਮਿਸ਼ਨਰ ਵਲੋਂ ਨਾਜਾਇਜ਼ ਤੌਰ ’ਤੇ 13 ਕਰੋੜ ਵੋਟਾਂ ਕਟਵਾ ਦੇਣ ਵਰਗੀਆਂ ਕਾਰਵਾਈਆਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨਾਲ ਧੋਖਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੁਕਰਮ ਕਰਨ ਵਾਲੇ ਗਿਆਨੇਸ਼ ਕੁਮਾਰ ਗੁਪਤਾ ਖਿਲਾਫ ਦੇਸ਼ ਭਰ ਵਿਚ ਵਿਸ਼ਾਲ ਜਨਤਕ ਵਿਰੋਧ ਉੱਠ ਰਿਹਾ ਹੈ, ਜਿਸ ਕਰ ਕੇ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਦੂਜੇ ਦੋਵੇਂ ਚੋਣ ਕਮਿਸ਼ਨਰਾਂ ਨੂੰ ਦਰਕਿਨਾਰ ਕਰ ਕੇ ਮਨਮਾਨੇ ਨਵੇਂ ਨਿਯਮ ਬਣਾ ਕੇ ਭਾਜਪਾ ਨੂੰ ਗ਼ਲਤ ਢੰਗ ਨਾਲ ਚੋਣ ਲਈ ਜਿਤਾਉਣ ਬਦਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਇਆ ਜਾਵੇ। ਆਗੂਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਵਲੋਂ ਬੀਤੇ ਕੱਲ੍ਹ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਲਿਬਰੇਸ਼ਨ ਦੇ ਜਨਰਲ ਸਕੱਤਰ ਕਾ. ਦੀਪਾਂਕਰ ਭੱਟਾਚਾਰੀਆ, ਆਇਸਾ ਦੀ ਕੌਮੀ ਪ੍ਰਧਾਨ ਨੇਹਾ ਬੋਰਾ, ਯੋਗੇਂਦਰ ਯਾਦਵ, ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ, ਟਰਾਂਸਪੀਰੇਸੀ ਕਾਰਕੁਨ ਅੰਜਲੀ ਭਾਰਦਵਾਜ, ਆਲ ਇੰਡੀਆ ਕਿਸਾਨ ਮਹਾਸਭਾ ਦੇ ਜਨਰਲ ਸਕੱਤਰ ਪੁਰਸ਼ੋਤਮ ਸ਼ਰਮਾ ਅਤੇ ਦਿੱਲੀ ਦੇ ਕਈ ਵਿਦਿਆਰਥੀ ਕਾਰਕੁਨਾਂ ਤੇ ਪ੍ਰਗਤੀਸ਼ੀਲ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਬੇਸ਼ੱਕ ਦੇਰ ਰਾਤ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਪਰ ਇਸ ਦੇ ਬਾਵਜੂਦ ਦੇਸ਼ ਭਰ ’ਚ ਚੋਣ ਕਮਿਸ਼ਨਰ ਦੇ ਅਸਤੀਫ਼ੇ, ਉਸ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰਨ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਤੁਰੰਤ ਰੋਕਣ ਅਤੇ ਨਾਜਾਇਜ਼ ਤੌਰ ’ਤੇ ਕੱਟੇ ਗਏ ਹਰ ਵੋਟਰ ਦੇ ਵੋਟਿੰਗ ਅਧਿਕਾਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਮੌਕੇ ਨਛੱਤਰ ਸਿੰਘ ਖੀਵਾ, ਸੁਖਦਰਸ਼ਨ ਸਿੰਘ ਨੱਤ, ਸੁਰਿੰਦਰ ਪਾਲ ਸ਼ਰਮਾ, ਜਸਬੀਰ ਕੌਰ ਨੱਤ, ਬਲਵਿੰਦਰ ਸਿੰਘ ਘਰਾਂਗਣਾ , ਅਮਰੀਕ ਸਿੰਘ ਫਫੜੇ, ਗੁਰਜੰਟ ਸਿੰਘ ਮਾਨਸਾ, ਬਿੰਦਰ ਕੌਰ ਉੱਡਤ ਭਗਤ ਰਾਮ, ਗੁਰਸੇਵਕ ਸਿੰਘ ਮਾਨ, ਹੈਪੀ ਮਾਨ, ਹਰਵਿੰਦਰ ਸਿੰਘ, ਜਗਦੇਵ ਸਿੰਘ, ਜਸਵੰਤ ਸਿੰਘ, ਕਰਨੈਲ ਸਿੰਘ, ਅੰਗਰੇਜ਼ ਸਿੰਘ ਘਰਾਂਗਣਾ, ਗੁਰਲਾਭ ਸਿੰਘ ਆਦਿ ਹਾਜ਼ਰ ਸਨ।