27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ

ਮਾਨਸਾ, 27 ਸਤੰਬਰ (ਰਵੀ)- ਭਾਕਿਯੂ ਏਕਤਾ (ਉਗਰਾਹਾਂ) ਵਲੋਂ ਅਮਰੀਕਾ ਨਾਲ ਹੋ ਰਹੇ ਟੈਕਸ ਮੁਕਤ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਸੂਬੇ ਦੇ ਸਾਰੇ ਡੀ. ਸੀ.

Ad Position 21
No active advertisement
ਅਜੀਤ ਡੈਸਕ 28-09-2026
ਮਾਨਸਾ, 27 ਸਤੰਬਰ (ਰਵੀ)- ਭਾਕਿਯੂ ਏਕਤਾ (ਉਗਰਾਹਾਂ) ਵਲੋਂ ਅਮਰੀਕਾ ਨਾਲ ਹੋ ਰਹੇ ਟੈਕਸ ਮੁਕਤ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਲੋਕਾਂ ਨੂੰ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਪਿੰਡ ਘਰਾਂਗਣਾ ਵਿਖੇ ਇਕੱਤਰਤਾ ਕਰ ਕੇ ਪਿੰਡ ਕਮੇਟੀ ਦੀ ਚੋਣ ’ਚ ਸਰਬਸੰਮਤੀ ਨਾਲ ਬਲਜੀਤ ਸਿੰਘ ਪ੍ਰਧਾਨ ਬਣੇ, ਜਦਕਿ ਮਲਕੀਤ ਸਿੰਘ ਨੂੰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਸਕੱਤਰ ਅਤੇ ਹਰਦੀਪ ਸਿੰਘ ਸੇਖੋਂ ਨੂੰ ਸੰਗਠਨ ਸਕੱਤਰ ਚੁਣਿਆ ਗਿਆ। ਇਸ ਮੌਕੇ ਗੁਰਦੀਪ ਸਿੰਘ ਖੋਖਰ, ਸਿਕੰਦਰ ਸਿੰਘ ਘਰਾਂਗਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਦਾ ਡੀ. ਲਿਬ. ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭਾਜਪਾ ਆਗੂ ਵਿਨੋਦ ਕੁਮਾਰ ਕਾਲੀ ਦਾ ਦਿਹਾਂਤ
Ad Position 24