ਕਰਮਚਾਰੀ ਦੀ ਕੁੱਟਮਾਰ ਕਰਨ ਵਾਲੇ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ
ਬਰੇਟਾ, 28 ਸਤੰਬਰ (ਜੀਵਨ ਸ਼ਰਮਾ)- ਪਿੰਡ ਕਿਸ਼ਨਗੜ੍ਹ ਵਿਖੇ ਕੁਝ ਦਿਨ ਪਹਿਲਾਂ ਬਿਜਲੀ ਕਰਮਚਾਰੀ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਸਥਾਨਕ ਪੁਲਿਸ ਥਾਣੇ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ । ਬੁਲਾਰਿਆਂ ਨੇ ਕਿਹਾ ਕਿ ਪਿੰਡ ਕਿਸ਼ਨਗੜ੍ਹ ਵਿਖੇ ਬਿਜਲੀ ਕਰਮਚਾਰੀ ਹਰੀ ਰਾਮ ਦੀ ਡਿਊਟੀ ਦੌਰਾਨ 1 ਵਿਅਕਤੀ ਵਲੋਂ ਕੁੱਟਮਾਰ ਕੀਤੀ ਗਈ ਸੀ ਪਰ 15 ਦਿਨ ਬੀਤਣ ਦੇ ਬਾਵਜੂਦ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ।
ਬਰੇਟਾ, 28 ਸਤੰਬਰ (ਜੀਵਨ ਸ਼ਰਮਾ)- ਪਿੰਡ ਕਿਸ਼ਨਗੜ੍ਹ ਵਿਖੇ ਕੁਝ ਦਿਨ ਪਹਿਲਾਂ ਬਿਜਲੀ ਕਰਮਚਾਰੀ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਸਥਾਨਕ ਪੁਲਿਸ ਥਾਣੇ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ । ਬੁਲਾਰਿਆਂ ਨੇ ਕਿਹਾ ਕਿ ਪਿੰਡ ਕਿਸ਼ਨਗੜ੍ਹ ਵਿਖੇ ਬਿਜਲੀ ਕਰਮਚਾਰੀ ਹਰੀ ਰਾਮ ਦੀ ਡਿਊਟੀ ਦੌਰਾਨ 1 ਵਿਅਕਤੀ ਵਲੋਂ ਕੁੱਟਮਾਰ ਕੀਤੀ ਗਈ ਸੀ ਪਰ 15 ਦਿਨ ਬੀਤਣ ਦੇ ਬਾਵਜੂਦ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਨਸਾਫ਼ ਨਾ ਮਿਲਣ ’ਤੇ ਕੰਮ ਬੰਦ ਕਰਨ ਸੰਬੰਧੀ ਵੀ ਐਸ.ਡੀ.ਓ. ਪਾਵਰਕਾਮ ਨੂੰ ਮੰਗ-ਪੱਤਰ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕੰਮ ਬੰਦ ਰੱਖ ਕੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਵਲੋਂ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਮੌਕੇ ਰਾਮ ਸਿੰਘ, ਪਵਨ ਦੇਵ, ਸੋਨੀ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਸੁਖਲਾਲ ਸਿੰਘ ਆਦਿ ਹਾਜ਼ਰ ਸਨ।