28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਲਕਾਣਾ ਵਿਖੇ ਲੋਕ ਮਿਲਣੀ ਦੌਰਾਨ 20 ਦੇ ਕਰੀਬ ਪਰਿਵਾਰ ‘ਆਪ’ ਵਿਚ ਸ਼ਾਮਿਲ

ਰਾਮਾਂ ਮੰਡੀ , 28 ਸਤੰਬਰ ( ਤਰਸੇਮ ਸਿੰਗਲਾ )- ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਕੈਬਨਿਟ ਰੈਂਕ ਪ੍ਰੋ : ਬਲਜਿੰਦਰ ਕੌਰ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਨੇੜਲੇ ਪਿੰਡ ਮਲਕਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਖ - ਵੱਖ ਪਾਰਟੀਆਂ ਨਾਲ ਸੰਬੰਧਿਤ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ’ ਚ ਸ਼ਾਮਿਲ ਹੋਏ । ਪ੍ਰੋ : ਬਲਜਿੰਦਰ ਕੌਰ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ।

Ad Position 21
No active advertisement
ਅਜੀਤ ਡੈਸਕ 29-09-2026
ਰਾਮਾਂ ਮੰਡੀ , 28 ਸਤੰਬਰ ( ਤਰਸੇਮ ਸਿੰਗਲਾ )- ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਕੈਬਨਿਟ ਰੈਂਕ ਪ੍ਰੋ : ਬਲਜਿੰਦਰ ਕੌਰ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਨੇੜਲੇ ਪਿੰਡ ਮਲਕਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਖ - ਵੱਖ ਪਾਰਟੀਆਂ ਨਾਲ ਸੰਬੰਧਿਤ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ’ ਚ ਸ਼ਾਮਿਲ ਹੋਏ । ਪ੍ਰੋ : ਬਲਜਿੰਦਰ ਕੌਰ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ : ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ , ਕਿਸਾਨਾਂ ਲਈ ਨਹਿਰੀ ਪਾਣੀ ਦੀ ਉਪਲੱਬਧਤਾ , ਖੇਤੀਬਾੜੀ ਲਈ ਦਿਨ ਸਮੇਂ ਬਿਜਲੀ ਸਪਲਾਈ , ਸਿਹਤ ਸਹੂਲਤਾਂ ’ ਚ ਸੁਧਾਰ , ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਵਿਸਥਾਰ , ਸਿੱਖਿਆ ਖੇਤਰ ਵਿਚ ਸੁਧਾਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਕਦਮ ਚੁੱਕੇ ਗਏ ਹਨ । ‘ ਆਪ ’ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ , ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ ਅਤੇ ਸਿੰਚਾਈ ਲਈ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ । ਇਸ ਮੌਕੇ ਪਾਰਟੀ ਦੇ ਆਗੂ , ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਨੇ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਪਿੰਡ ਮਹਿਮਾ ਸਰਕਾਰੀ ਵਿਖੇ ਭਾਰਤੀ ਮਿਆਰ ਬਿਊਰੋ ਵਲੋਂ ਗ੍ਰਾਮ ਚੌਪਾਲ ਕਰਵਾਈ
Ad Position 24