28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਨੇ ਜਨਮ ਦਿਹਾੜਾ ਮਨਾਇਆ

ਸੰਗਤ ਮੰਡੀ , 28 ਸਤੰਬਰ ( ਸੁਖਤੇਜ ਧਾਲੀਵਾਲ )- ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਪਿੰਡ ਮਹਿਤਾ ਵਿਖੇ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਮਹਿਤਾ ਦੇ ਮਿਸਤਰੀ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੀ ਅਗਵਾਈ ਫਾਊਂਡੇਸ਼ਨ ਦੇ ਆਗੂ ਡਾ .

Ad Position 21
No active advertisement
ਅਜੀਤ ਡੈਸਕ 29-09-2026
ਸੰਗਤ ਮੰਡੀ , 28 ਸਤੰਬਰ ( ਸੁਖਤੇਜ ਧਾਲੀਵਾਲ )- ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਪਿੰਡ ਮਹਿਤਾ ਵਿਖੇ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਮਹਿਤਾ ਦੇ ਮਿਸਤਰੀ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੀ ਅਗਵਾਈ ਫਾਊਂਡੇਸ਼ਨ ਦੇ ਆਗੂ ਡਾ . ਪਰਮਿੰਦਰ ਸਿੰਘ ਅਤੇ ਸੋਨੂੰ ਗੋਇਲ ਨੇ ਕੀਤੀ । ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦੀ ਸੋਚ ਨੌਜਵਾਨ ਪੀੜ੍ਹੀ ਲਈ ਅੱਜ ਵੀ ਪ੍ਰੇਰਨਾ ਦਾ ਸਰੋਤ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ । ਇਸ ਮੌਕੇ ਪਿੰਡ ਦੇ ਸਰਪੰਚ ਜਗਵਿੰਦਰ ਸਿੰਘ , ਮਲਕੀਤ ਸਿੰਘ ਤੋਂ ਇਲਾਵਾ ਫਾਊਂਡੇਸ਼ਨ ਦੇ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਸਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹਿਲੀ ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਕਰੇਗੀ ਪ੍ਰਦਰਸ਼ਨ- ਬਲਾਕ... ਅਗਲੀ ਖ਼ਬਰ ਮਲਕਾਣਾ ਵਿਖੇ ਲੋਕ ਮਿਲਣੀ ਦੌਰਾਨ 20 ਦੇ ਕਰੀਬ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24