29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਮ ਆਦਮੀ ਕਲੀਨਿਕ ਵਿਖੇ ਵਿਸ਼ਵ ਹਾਰਟ ਦਿਵਸ ਮਨਾਇਆ

ਮਾਨਸਾ, 29 ਸਤੰਬਰ (ਵਿ. ਪ੍ਰਤੀ)- ਸਥਾਨਕ ਆਮ ਆਦਮੀ ਕਲੀਨਿਕ ਵਿਖੇ ‘ਡੌਂਟ ਮਿਸ ਏ ਬੀਟ’ ਥੀਮ ਤਹਿਤ ਵਿਸ਼ਵ ਹਾਰਟ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਮਾਨਸਾ, 29 ਸਤੰਬਰ (ਵਿ.ਪ੍ਰਤੀ)- ਸਥਾਨਕ ਆਮ ਆਦਮੀ ਕਲੀਨਿਕ ਵਿਖੇ ‘ਡੌਂਟ ਮਿਸ ਏ ਬੀਟ’ ਥੀਮ ਤਹਿਤ ਵਿਸ਼ਵ ਹਾਰਟ ਦਿਵਸ ਮਨਾਇਆ ਗਿਆ। ਡਾ. ਮਯੰਕਜੋਤ ਸਿੰਘ ਨੇ ਕਿਹਾ ਕਿ ਦਿਲ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਹੋਣ ਦਾ ਮੁੱਖ ਕਾਰਨ ਰੋਜ਼ਾਨਾ ਜੀਵਨ ਸ਼ੈਲੀ ’ਚ ਬਦਲਾਅ, ਰੁਝੇਵਿਆਂ ਭਰੀ ਜ਼ਿੰਦਗੀ, ਤਣਾਅ, ਖਾਣ-ਪੀਣ ਦੀਆਂ ਆਦਤਾਂ ’ਚ ਬਦਲਾਅ, ਸ਼ਰਾਬ, ਬੀੜੀ, ਸਿਗਰਟ, ਤੰਬਾਕੂ ਆਦਿ ਚੀਜ਼ਾਂ ਦਾ ਸੇਵਨ ਕਰਨਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਿਹਤਮੰਦ ਜ਼ਿੰਦਗੀ ਜਿਉਂਣ ਲਈ ਰੋਜ਼ਾਨਾ ਕਸਰਤ, ਯੋਗਾ, ਸੈਰ, ਸਾਈਕਲਿੰਗ ਦੇ ਨਾਲ-ਨਾਲ ਲਿਫ਼ਟ ਦੀ ਥਾਂ ਪੌੜੀਆਂ ਦੀ ਵਰਤੋਂ ਕਰਨਾ ਅਤੇ ਖਾਣ-ਪੀਣ ਦੀਆਂ ਆਦਤਾਂ ਨੂੰ ਸੁਧਾਰਨਾ ਚਾਹੀਦਾ ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸ਼ਿਵਮ, ਖੁਸ਼ਵਿੰਦਰ ਸ਼ਰਮਾ, ਸੂਚਨਾ ਅਫ਼ਸਰ ਵਿਜੈ ਕੁਮਾਰ ਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਨ ਮੰਚ ਮੁਕਾਬਲੇ ’ਚ ਵਿੱਦਿਆ ਮੰਦਰ ਭੀਖੀ ਦੀਆਂ ਵਿਦਿਆਰਥਣਾਂ ਅੱਵਲ ਅਗਲੀ ਖ਼ਬਰ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਮਾਨਬੀਬੜੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ
Ad Position 24