ਸਰਕਾਰਾਂ ਇਸ ਸੰਵੇਦਨਸ਼ੀਲ ਮੁੱਦੇ ’ਤੇ ਗੰਭੀਰ ਨਹੀਂ ਸ
ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਣ ਲਈ ਬੁਲਾਈ ਸਮੀਖਿਆ ਮੀਟਿੰਗ ਮੌਕੇ ਕੀਤਾ।
ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਿਲ੍ਹੇ ਦੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਣ ਲਈ ਬੁਲਾਈ ਸਮੀਖਿਆ ਮੀਟਿੰਗ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਚਲਾਈ ਇਸ ਮੁਹਿੰਮ ਦੀ ਸਫਲਤਾ ਲਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੀ.ਡੀ.ਸੀ ਦੇ ਮੈਂਬਰ ਵਧਾਈ ਦੇ ਪਾਤਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਸੰਵੇਦਨਸ਼ੀਲ ਮੁੱਦੇ ’ਤੇ ਕੋਈ ਸਾਰਥਿਕ ਕਦਮ ਨਹੀਂ ਚੁੱਕੇ, ਜਦਕਿ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਫ਼ੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਉੱਤੇ ਤਿਰਛੀ ਨਜ਼ਰ ਰੱਖਣ ਅਤੇ ਜੇਕਰ ਕੋਈ ਨੌਜਵਾਨ ਮਾੜੀ ਸੰਗਤ ਵਿਚ ਫਸਦਾ ਹੈ ਤਾਂ ਉਸ ਬਾਰੇ ਬਿਨਾਂ ਝਿਜਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਇਹ ਸਾਂਝੀ ਜਨਤਕ ਮੁਹਿੰਮ ਹੈ, ਜਿਸ ਵਿਚ ਹਰੇਕ ਨਾਗਰਿਕ ਦੀ ਭਾਗੀਦਾਰੀ ਬੇਹੱਦ ਅਹਿਮ ਹੈ। ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦੱਸਿਆ ਕਿ ਪਿਛਲੇ ਮਹੀਨੇ ਤੋਂ ਵੀ ਘੱਟ ਸਮੇਂ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਬੇਹੱਦ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਵੀ.ਡੀ.ਸੀ. ਮੈਂਬਰਾਂ ਵਲੋਂ ਮਿਲੀਆਂ ਅਹਿਮ ਸੂਚਨਾਵਾਂ ਦੇ ਆਧਾਰ ਉੱਤੇ ਕੁਝ ਦਿਨਾਂ ’ਚ 70 ਦੇ ਕਰੀਬ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਇਆ ਗਿਆ ਹੈ। ਨਸ਼ਾ ਮੁਕਤੀ ਮੋਰਚਾ ਦੇ ਪ੍ਰਧਾਨ ਲੱਖੀ ਸਿੰਘ ਸਰਪੰਚ ਨੇ ਦੱਸਿਆ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਟੀਮ ਦਿਨ-ਰਾਤ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਡਟੀ ਹੋਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਤੇ ਹੋਰ ਹਾਜ਼ਰ ਸਨ।