ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ
ਮਾਨਸਾ, 30 ਸਤੰਬਰ (ਧਾਲੀਵਾਲ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਹੋ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੁਰੂਆਤ ਕਰਵਾਉਣ ਸਮੇਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡ ਭਾਵਨਾ ਕਾਇਮ ਰੱਖ ਕੇ ਸੂਬਾ ਪੱਧਰ ’ਤੇ ਨਾਂਅ ਚਮਕਾਉਣ।
ਮਾਨਸਾ, 30 ਸਤੰਬਰ (ਧਾਲੀਵਾਲ)- ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਹੋ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੁਰੂਆਤ ਕਰਵਾਉਣ ਸਮੇਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡ ਭਾਵਨਾ ਕਾਇਮ ਰੱਖ ਕੇ ਸੂਬਾ ਪੱਧਰ ’ਤੇ ਨਾਂਅ ਚਮਕਾਉਣ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਖੋ-ਖੋ, ਐਥਲੈਟਿਕਸ, ਚੈੱਸ, ਵਾਲੀਬਾਲ, ਬੈਡਮਿੰਟਨ, ਬਾਸਕਟਬਾਲ, ਟੇਬਲ ਟੈਨਿਸ, ਬਾਕਸਿੰਗ, ਕਬੱਡੀ, ਕੁਸ਼ਤੀ, ਪਾਵਰ ਲਿਫ਼ਟਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਨਰਾਇਣ ਕੇਂਦਰ ਮਾਨਸਾ ਵਿਖੇ ਫੁੱਟਬਾਲ, ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈਕੇ ਵਿਖੇ ਸ਼ੂਟਿੰਗ ਅਤੇ ਫਫੜੇ ਭਾਈਕੇ ਵਿਖੇ ਹਾਕੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ, ਕੋਚ ਗੁਰਮੀਤ ਸਿੰਘ, ਸੰਗਰਾਮਜੀਤ ਸਿੰਘ, ਮਨਪ੍ਰੀਤ ਸਿੰਘ, ਸ਼ਾਹਬਾਜ, ਭੁਪਿੰਦਰ ਸਿੰਘ, ਸ਼ਾਲੂ, ਨਰਸਰੀ ਕੋਚ ਰਮਨਦੀਪ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।