01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਰਦੂਲਗੜ੍ਹ ’ਚ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ- ਐਸ.ਡੀ.ਐਮ.

ਸਰਦੂਲਗੜ੍ਹ, 30 ਸਤੰਬਰ (ਜੀ. ਐਮ.

Ad Position 21
No active advertisement
ਅਜੀਤ ਡੈਸਕ 01-10-2026
ਸਰਦੂਲਗੜ੍ਹ, 30 ਸਤੰਬਰ (ਜੀ.ਐਮ.ਅਰੋੜਾ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ ਵਲੋਂ ਆੜ੍ਹਤੀਆਂ, ਟਰਾਂਸਪੋਰਟ ਯੂਨੀਅਨਾਂ, ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਮੰਡੀਆਂ ’ਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਰੌਸ਼ਨੀ, ਕਿਸਾਨਾਂ, ਮਜ਼ਦੂਰਾਂ, ਟਰਾਂਸਪੋਰਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ’ਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਖ਼ਰੀਦ ’ਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਐਸ. ਡੀ. ਐਮ . ਨੇ ਗੁਆਂਢੀ ਰਾਜ ਤੋਂ ਗਲਤ ਤਰੀਕੇ ਨਾਲ ਝੋਨੇ ਦੀ ਮੰਡੀਆਂ ’ਚ ਜਿਣਸ ਦੀ ਆਮਦ ਨੂੰ ਰੋਕਣ ਲਈ ਸਰਦੂਲਗੜ੍ਹ ਹਲਕੇ ਨਾਲ ਲੱਗਦੀਆਂ ਹੱਦਾਂ ’ਤੇ ਵਿਸ਼ੇਸ਼ ਚੌਕਸੀ ਰੱਖਣ ਅਤੇ ਨਾਕੇ ਲਗਾਉਣ ਦੇ ਹੁਕਮ ਦਿੱਤੇ। ਉਨ੍ਹਾਂ ਝੋਨੇ ਦੀ ਨਿਰਵਿਘਨ ਖ਼ਰੀਦ, ਚੁਕਾਈ ਅਤੇ ਢੋਆ-ਢੁਆਈ ਲਈ ਕੀਤੇ ਪ੍ਰਬੰਧ ਵੀ ਦੇਖੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਖ਼ਰੀਦ ਸੀਜ਼ਨ ਨੂੰ ਕਾਮਯਾਬ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਪੋਸਟਰ ਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਸ. ਐਸ. ਪੀ. ਮਾਨਸਾ ਵਲੋਂ ਕੈਮਿਸਟਾਂ ਨੂੰ ਸਹਿਯੋਗ ਕਰਨ ਦੀ ਅਪੀਲ
Ad Position 24