ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦਾ ਬਰਸੀ ਸਮਾਗਮ 11 ਨੂੰ
ਮਾਨਸਾ, 30 ਸਤੰਬਰ (ਵਿ. ਪ੍ਰਤੀ)- ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ 11 ਅਕਤੂਬਰ ਨੂੰ ਕਿਸਾਨ-ਮਜ਼ਦੂਰ ਹਜ਼ਾਰਾਂ ਦੀ ਗਿਣਤੀ ’ਚ ਪਿੰਡ ਚੱਕ ਅਲੀਸ਼ੇਰ ਵਿਖੇ ਪਹੁੰਚਣਗੇ।
ਮਾਨਸਾ, 30 ਸਤੰਬਰ (ਵਿ.ਪ੍ਰਤੀ)- ਜ਼ਮੀਨ ਬਚਾਓ ਮੋਰਚੇ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਅਤੇ 11 ਅਕਤੂਬਰ ਨੂੰ ਕਿਸਾਨ-ਮਜ਼ਦੂਰ ਹਜ਼ਾਰਾਂ ਦੀ ਗਿਣਤੀ ’ਚ ਪਿੰਡ ਚੱਕ ਅਲੀਸ਼ੇਰ ਵਿਖੇ ਪਹੁੰਚਣਗੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ( ਧਨੇਰ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਆਗਾਮੀ ਦਿਨਾਂ ’ਚ ਸਥਾਨਕ ਸ਼ਹਿਰ ਸਮੇਤ 13 ਜ਼ਿਲ੍ਹਿਆਂ ’ਚ ਮੋਟਰਸਾਈਕਲ ਮਾਰਚ ਅਤੇ ਝੰਡਾ ਮਾਰਚ ਕਰ ਕੇ ਕਿਸਾਨਾਂ-ਮਜ਼ਦੂਰਾਂ ਨੂੰ ਬਰਸੀ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ ਜਾਵੇਗੀ, ਜਿਸ ਨੂੰ ਜਥੇਬੰਦੀ ਦੇ ਸੂਬਾਈ ਆਗੂ ਸੰਬੋਧਨ ਕਰਨਗੇ। ਇਸ ਦੌਰਾਨ ਜ਼ਿਲ੍ਹਾ ਆਗੂ ਤਾਰਾ ਚੰਦ ਬਰੇਟਾ ਅਤੇ ਤਰਸੇਮ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ’ਚ ਬਰਸੀ ਸਮਾਗਮ ਨਾਲ ਸੰਬੰਧਿਤ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ ਆਦਿ ਹਾਜ਼ਰ ਸਨ।