ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 10 ਦੀ ਸੰਗਰੂਰ ਰੈਲੀ ਦੀ ਤਿਆਰੀ ਲਈ ਲਾਮਬੰਦੀ
ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਹੋਰ ਹੱਕ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਲਈ ਇੱਥੇ ਇਕੱਤਰਤਾ ਕੀਤੀ ਗਈ। ਤਾਲਮੇਲ ਕਮੇਟੀ ਦੇ ਆਗੂ ਅਮੋਲਕ ਸਿੰਘ ਡੇਲੂਆਣਾ, ਬਾਬੂ ਸਿੰਘ ਫ਼ਤਿਹਪੁਰ ਤੇ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨੇ 8 ਪ੍ਰਤੀਸ਼ਤ ਡੀ.
ਮ
ਮਾਨਸਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਮੌਕੇ ਹਾਜ਼ਰ ਨੁਮਾਇੰਦੇ। ਅਜੀਤ ਤਸਵੀਰ
ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ
02-10-2026
ਮਾਨਸਾ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਹੋਰ ਹੱਕ ਮੰਗਾਂ ਮਨਵਾਉਣ ਲਈ 10 ਅਕਤੂਬਰ ਨੂੰ ਸੰਗਰੂਰ ਰੈਲੀ ’ਚ ਸ਼ਾਮਿਲ ਹੋਣ ਲਈ ਇੱਥੇ ਇਕੱਤਰਤਾ ਕੀਤੀ ਗਈ। ਤਾਲਮੇਲ ਕਮੇਟੀ ਦੇ ਆਗੂ ਅਮੋਲਕ ਸਿੰਘ ਡੇਲੂਆਣਾ, ਬਾਬੂ ਸਿੰਘ ਫ਼ਤਿਹਪੁਰ ਤੇ ਪ੍ਰਤਾਪ ਸਿੰਘ ਖੁਡਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਲਾਨੇ 8 ਪ੍ਰਤੀਸ਼ਤ ਡੀ. ਏ. ਨਾਲ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਸਾਢੇ 4 ਸਾਲ ਤੋਂ ਉਨ੍ਹਾਂ ਨੂੰ ਸਿਰਫ਼ ਭਰੋਸੇ ਤੋਂ ਸਿਵਾਏ ਹੋਰ ਕੁਝ ਨਹੀਂ ਮਿਲਿਆ। ਉਨ੍ਹਾਂ ਮੰਗ ਉਠਾਈ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 17 ਜੁਲਾਈ 2020 ਅਤੇ 15 ਜਨਵਰੀ 2015 ਦੇ ਪੱਤਰ ਵਾਪਸ ਲਏ ਜਾਣ, ਬਕਾਇਆ 13 ਪ੍ਰਤੀਸ਼ਤ ਡੀ. ਏ. ਜਾਰੀ ਕਰ ਕੇ ਵਰਕਰਾਂ ਦੇ ਮਾਣ ਭੱਤੇ ’ਚ ਵਾਧਾ ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 37 ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰਨ ਤੋਂ ਇਲਾਵਾ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇ ਕੇ 200 ਰੁਪਏ ਜਜ਼ੀਆ ਟੈਕਸ ਬੰਦ ਕੀਤਾ ਜਾਵੇ ਆਦਿ। ਇਸ ਮੌਕੇ ਕਰਮਜੀਤ ਸਿੰਘ ਤਾਮਕੋਟ, ਲਖਵਿੰਦਰ ਸਿੰਘ ਮਾਨ, ਦਰਸ਼ਨ ਸਿੰਘ ਅਲੀਸ਼ੇਰ, ਗੁਰਚਰਨ ਸਿੰਘ ਮੰਦਰਾਂ, ਬਿੱਕਰ ਸਿੰਘ ਮਾਖਾ, ਜਸਵੰਤ ਸਿੰਘ ਮੰਢਾਲੀ, ਜੀਤ ਸਿੰਘ ਭੁੱਲਰ, ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਹਰਪਾਲ ਸਿੰਘ ਮੂਲੇਵਾਲੀਆ, ਗੁਰਜੰਟ ਸਿੰਘ, ਮੇਜਰ ਸਿੰਘ, ਜੱਗਾ ਸਿੰਘ ਅਲੀਸ਼ੇਰ, ਨਵਦੀਪ ਸਿੰਘ ਆਦਿ ਹਾਜ਼ਰ ਸਨ।