01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿੱਦਿਆ ਮੰਦਰ ਵਿਖੇ ਟੀ.ਬੀ. ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮਾਨਸਾ, 1 ਅਕਤੂਬਰ (ਸੱਭਿ. ਪ੍ਰਤੀ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਟੀ.

Ad Position 21
No active advertisement
ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਸੱਭਿ.ਪ੍ਰਤੀ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਟੀ.ਬੀ. ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਜਗਦੀਪ ਪਟਿਆਲ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟੀ.ਬੀ. ਦੀ ਬਿਮਾਰੀ, ਲੱਛਣਾਂ, ਜਾਂਚ ਇਲਾਜ ਅਤੇ ਬਚਾਅ ਸੰਬੰਧੀ ਜਾਗਰੂਕ ਕਰਨਾ ਸੀ । ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨਿਸ਼ੀ ਸੂਦ ਨੇ ਦੱਸਿਆ ਕਿ ਟੀ.ਬੀ. ਸੰਬੰਧੀ ਜਾਗਰੂਕਤਾ ਫੈਲਾਉਣ ਲਈ ਕੈਡਟਾਂ ਅਤੇ ਵਲੰਟੀਅਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ, ਨੂੰ ‘ਜੋਸ਼ ਟੀਮ’ ਕਿਹਾ ਜਾਵੇਗਾ। ਇਹ ਟੀਮਾਂ ਸਕੂਲਾਂ ਤੇ ਕਾਲਜਾਂ ’ਚ ਰੈਲੀਆਂ, ਨੁੱਕੜ ਨਾਟਕ ਤੇ ਕੁਇਜ਼ ਮੁਕਾਬਲਿਆਂ ਰਾਹੀਂ ਟੀ.ਬੀ. ਪ੍ਰਤੀ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਜੇਕਰ 2 ਹਫ਼ਤਿਆਂ ਜਾਂ ਇਸ ਤੋਂ ਵੱਧ ਸਮੇਂ ਤੱਕ ਬਲਗ਼ਮ ਵਾਲੀ ਖੰਘ, ਰਾਤ ਨੂੰ ਬੁਖ਼ਾਰ ਜਾਂ ਪਸੀਨਾ ਆਉਣਾ, ਭਾਰ ਘਟਣਾ, ਭੁੱਖ ਨਾ ਲੱਗਣਾ, ਬਲਗ਼ਮ ’ਚ ਖ਼ੂਨ ਆਉਣਾ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ’ਚ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਆਰਮੀ ਨੇਵਲ ਯੂਨਿਟ ਦੇ ਲੈਫ਼ਟੀਨੈਂਟ ਕਮਾਂਡਰ ਜਤਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਵਿਜੇ ਕੁਮਾਰ, ਸੁਰਿੰਦਰ ਸਿੰਘ, ਹਿਮਾਂਸ਼ੂ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 10 ਦੀ ਸੰਗਰੂਰ ਰੈਲੀ ਦੀ ਤਿਆਰੀ ਲਈ ਲਾਮਬੰਦੀ
Ad Position 24