01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਨਸਾ ਜ਼ਿਲ੍ਹੇ ’ਚ ਐਸ. ਆਈ. ਆਰ. ਦਾ ਕੰਮ 100 ਫ਼ੀਸਦੀ ਮੁਕੰਮਲ-ਡੀ.ਸੀ.

ਮਾਨਸਾ, 1 ਅਕਤੂਬਰ (ਸਟਾਫ਼ ਰਿਪੋਰਟਰ)- ਮਾਨਸਾ ਜ਼ਿਲ੍ਹੇ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸਫਲਤਾ ਨਾਲ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲੇ੍ਹ ’ਚ ਕੁੱਲ 69,643 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।

Ad Position 21
No active advertisement
ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਸਟਾਫ਼ ਰਿਪੋਰਟਰ)- ਮਾਨਸਾ ਜ਼ਿਲ੍ਹੇ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸਫਲਤਾ ਨਾਲ 100 ਫ਼ੀਸਦੀ ਮੁਕੰਮਲ ਕਰ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲੇ੍ਹ ’ਚ ਕੁੱਲ 69,643 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਨ੍ਹਾਂ ’ਚੋਂ 69,324 ਵੋਟਰਾਂ ਵਲੋਂ ਆਪਣੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਮੇਂ ਸਿਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾ ਦਿੱਤੇ ਗਏ ਹਨ ਜਦਕਿ 319 ਵੋਟਰਾਂ ਨੂੰ ਮ੍ਰਿਤਕ, ਪਤਾ ਬਦਲਣ ਜਾਂ ਇਸੇ ਤਰ੍ਹਾਂ ਦੀਆਂ ਹੋਰ ਸ਼੍ਰੇਣੀਆਂ ਤਹਿਤ ਨਿਯਮਾਂ ਅਨੁਸਾਰ ਵੋਟਰ ਵਜੋਂ ਰਜਿਸਟਰਡ ਨਹੀਂ ਕੀਤਾ ਜਾ ਸਕਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਡੀ.ਸੀ. ਕੰਪਲੈਕਸ ਅਤੇ ਹਲਕਾ ਪੱਧਰ ’ਤੇ ਸਬ-ਡਵੀਜ਼ਨ ਕੰਪਲੈਕਸ ਵਿਖੇ ਹੈਲਪ ਡੈਸਕ ਲਗਾਤਾਰ ਕਾਰਜਸ਼ੀਲ ਰਹਿਣਗੇ, ਜਿੱਥੇ ਕੋਈ ਵੀ ਨਾਗਰਿਕ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਅਗਲੇ ਪੜਾਅ ਤਹਿਤ 12 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਰੌਇਲ ਕਾਲਜ ਦੇ 7 ਖਿਡਾਰੀਆਂ ਦੀ ਨਾਰਥ ਜ਼ੋਨ ਇੰਟਰ-ਯੂਨੀਵਰਸਿਟੀ ਕਬੱਡੀ ਕੈਂਪ ਲਈ ਚੋਣ ਅਗਲੀ ਖ਼ਬਰ ਜੂਡੋ 28 ਕਿੱਲੋ ਭਾਰ ਵਰਗ ’ਚ ਗੁਰਜੀਤ ਕੌਰ ਨੇ ਪਹਿਲਾ ਸਥਾਨ ਮੱਲਿਆ
Ad Position 24