01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ 5 ਨੂੰ

ਮਾਨਸਾ, 1 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀ ਮੀਟਿੰਗ ਪਿੰਡ ਕੋਟਲੱਲੂ ਵਿਖੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-10-2026
ਮਾਨਸਾ, 1 ਅਕਤੂਬਰ (ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀ ਮੀਟਿੰਗ ਪਿੰਡ ਕੋਟਲੱਲੂ ਵਿਖੇ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਟੈਕਸ ਮੁਕਤ ਵਪਾਰ ਸਮਝੌਤਾ ਅਤੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਵਾਉਣ, ਖੇਤਾਂ ’ਚ ਰਾਤ ਸਮੇਂ ਡਰੋਨ ਉਡਾਉਣੇ ਬੰਦ ਕਰਨ, ਕਿਸਾਨ ਆਗੂਆਂ ’ਤੇ ਸੰਘਰਸ਼ ਦੌਰਾਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਾਏ ਝੂਠੇ ਮੁਕੱਦਮੇ ਰੱਦ ਕਰਵਾਉਣ, ਕਿਸਾਨ ਪੱਖੀ ਖੇਤੀ ਨੀਤੀ ਬਣਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰਾਂ ਦੇ ਸਾਰੇ ਪੰਜਾਬ ’ਚ ਘਿਰਾਓ ਕੀਤੇ ਜਾਣਗੇ। ਇਸ ਮੌਕੇ ਸਰੋਜ ਕੌਰ ਦਿਆਲਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਜਗਸੀਰ ਸਿੰਘ ਜਵਾਹਰਕੇ, ਭਾਨ ਸਿੰਘ ਬਰਨਾਲਾ, ਮਹਿੰਦਰ ਸਿੰਘ ਖੜਕ ਸਿੰਘ ਵਾਲਾ, ਲਾਭ ਸਿੰਘ ਖੋਖਰ, ਜਸਵੰਤ ਸਿੰਘ ਉੱਭਾ, ਸੁਰਜੀਤ ਸਿੰਘ ਕੋਟਲੱਲੂ, ਸੁਖਦੇਵ ਸਿੰਘ ਬੁਰਜ ਹਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿੱਦਿਆ ਮੰਦਰ ਭੀਖੀ ਦੇ ਖਿਡਾਰੀ ਨੇ ਨੈਸ਼ਨਲ ਸਕੇਟਿੰਗ ਮੁਕਾਬਲੇ ’ਚ ਜਿੱਤੇ 3 ਤਗਮੇ
Ad Position 24