ਪੀ.ਐੱਮ. ਸ਼੍ਰੀ ਸਕੂਲਾਂ ਦੇ ਅਧਿਆਪਕਾਂ ਲਈ ਸਿਖਲਾਈ ਕੈਂਪ ਲਗਾਇਆ
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ 15 ਪੀ.
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ 15 ਪੀ.ਐੱਮ. ਸ਼੍ਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਅਨੁਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ‘ਯੋਗਤਾ ਆਧਾਰਿਤ ਮੁਲਾਂਕਣ’ ਨਾਲ ਸਬੰਧਿਤ ਗਤੀਵਿਧੀਆਂ ਦੇ ਨਿਰਮਾਣ ਅਤੇ ਪ੍ਰਭਾਵਸ਼ਾਲੀ ਪ੍ਰਯੋਗ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ‘ਯੋਗਤਾ ਆਧਾਰਿਤ ਸਿੱਖਿਆ’ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਿਖਲਾਈ ਪ੍ਰਾਪਤ ਅਧਿਆਪਕ ਆਪਣੇ-ਆਪਣੇ ਸਕੂਲਾਂ ’ਚ ਜਾ ਕੇ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਅਤੇ ਮੁਲਾਂਕਣ ’ਚ ਨਵੀਨਤਮ ਪਰਿਵਰਤਨ ਲਿਆਉਣਗੇ। ਜ਼ਿਲ੍ਹਾ ਕੋਆਰਡੀਨੇਟਰ ਬਲਵਿੰਦਰ ਸਿੰਘ ਬਾਘਾ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਨੇ ਦੱਸਿਆ ਕਿ 3 ਪੜਾਵਾਂ ’ਚ ਪੂਰਨ ਹੋਣ ਵਾਲੀ ਇਸ ਸਿਖਲਾਈ ’ਚ 250 ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਾ. ਸੁਸ਼ੀਲ ਕੁਮਾਰ, ਕੇਵਲ ਸਿੰਘ, ਤਰਨਜੀਤ ਸਿੰਘ, ਮੇਵਾ ਸਿੰਘ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।