04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮਾਨਸਾ, 4 ਅਕਤੂਬਰ (ਰਵੀ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਦੇ ਸਥਾਨਕ ਦਫ਼ਤਰ ਵਿਖੇ ਕੀਤੀ ਗਈ। ਉਨ੍ਹਾਂ ਕਿਹਾ ਕਿ ਜੱਦੋ-ਜਹਿਦ ਤੋਂ ਬਾਅਦ ਪੰਜਾਬ ਸਰਕਾਰ ਵਲੋਂ 8 ਪ੍ਰਤੀਸ਼ਤ ਡੀ.

Ad Position 21
No active advertisement
ਅਜੀਤ ਡੈਸਕ 05-10-2026
ਮਾਨਸਾ, 4 ਅਕਤੂਬਰ (ਰਵੀ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਦੇ ਸਥਾਨਕ ਦਫ਼ਤਰ ਵਿਖੇ ਕੀਤੀ ਗਈ। ਉਨ੍ਹਾਂ ਕਿਹਾ ਕਿ ਜੱਦੋ-ਜਹਿਦ ਤੋਂ ਬਾਅਦ ਪੰਜਾਬ ਸਰਕਾਰ ਵਲੋਂ 8 ਪ੍ਰਤੀਸ਼ਤ ਡੀ.ਏ. ਜਾਰੀ ਕੀਤਾ ਗਿਆ ਹੈ, ਜਿਸ ਨਾਲ ਪੈਨਸ਼ਨਰ ਸਹਿਮਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਅਤੇ ਬਕਾਇਆ ਏਰੀਅਰ ਤੁਰੰਤ ਬਹਾਲ ਕੀਤਾ ਜਾਵੇ। ਉਨ੍ਹਾਂ ਪੈਨਸ਼ਨਰਾਂ ਨੂੰ 10 ਅਕਤੂਬਰ ਦੀ ਸੰਗਰੂਰ ਮਹਾਂਰੈਲੀ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਨਵੇਂ ਆਏ ਪੈਨਸ਼ਨਰਜ਼ ਸਾਬਕਾ ਇੰਸਪੈਕਟਰ ਜਗਮੇਲ ਸਿੰਘ ਰਾਜਗੜ੍ਹ ਕੁੱਬੇ ਤੇ ਸਾਬਕਾ ਸਹਾਇਕ ਥਾਣੇਦਾਰ ਕਰਮ ਸਿੰਘ ਦੀ ਮੈਂਬਰਸ਼ਿਪ ਵੀ ਜਾਰੀ ਕੀਤੀ ਗਈ। ਇਸ ਉਪਰੰਤ ਐਸੋਸੀਏਸ਼ਨ ਦੇ ਮੈਂਬਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨਾਲ ਮੁਲਾਕਾਤ ਕੀਤੀ। ਐਸ.ਐਸ.ਪੀ. ਨੇ ਪੈਨਸ਼ਨਰਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਪੁਲਿਸ ਦਫ਼ਤਰਾਂ, ਥਾਣੇ/ਚੌਕੀਆਂ ’ਚ ਪੈਨਸ਼ਨਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਪੱਤਰ ਵੀ ਜਾਰੀ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਫੱਤਾ ਮਾਲੋਕਾ, ਰਾਮ ਸਿੰਘ ਅੱਕਾਂਵਾਲੀ, ਸਨੇਹਾ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਾਂ-ਪੁੱਤ ਦੀ ਮੌਤ ਅਗਲੀ ਖ਼ਬਰ ਰਾਮ ਸਿੰਘ ਭੱਟੀ ਜ਼ਿਲ੍ਹਾ ਐਸ.ਸੀ. ਮੋਰਚੇ ਦੇ ਉਪ ਪ੍ਰਧਾਨ ਨਿਯੁਕਤ
Ad Position 24