ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਮੁਲਾਜ਼ਮ ਆਗੂਆਂ ਨੂੰ ਹਿਰਾਸਤ ’ਚ ਲੈਣ ਦੇ ਰੋਸ ’ਚ ਥਾਣੇ ਅੱਗੇ ਧਰਨਾ
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਮਦ ਤੋਂ ਪਹਿਲਾਂ ਹੀ ਅਧਿਆਪਕਾਂ ਆਗੂਆਂ ਨੂੰ ਹਿਰਾਸਤ ’ਚ ਲੈਣ ਦੇ ਰੋਸ ’ਚ ਜਥੇਬੰਦੀਆਂ ਵਲੋਂ ਥਾਣਾ ਸ਼ਹਿਰੀ-2 ਮਾਨਸਾ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਆਗੂ ਨਰਿੰਦਰ ਸਿੰਘ ਮਾਖਾ, ਅਮੋਲਕ ਸਿੰਘ ਡੇਲੂਆਣਾ, ਰਾਜਵਿੰਦਰ ਸਿੰਘ ਬਹਿਣੀਵਾਲ, ਪ੍ਰਤਾਪ ਸਿੰਘ ਖੁਡਾਲ, ਗੁਰਜੀਤ ਸਿੰਘ ਲਾਲਿਆਂਵਾਲੀ ਨੇ ਦੱਸਿਆ ਕਿ ਡੀ.
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਮਦ ਤੋਂ ਪਹਿਲਾਂ ਹੀ ਅਧਿਆਪਕਾਂ ਆਗੂਆਂ ਨੂੰ ਹਿਰਾਸਤ ’ਚ ਲੈਣ ਦੇ ਰੋਸ ’ਚ ਜਥੇਬੰਦੀਆਂ ਵਲੋਂ ਥਾਣਾ ਸ਼ਹਿਰੀ-2 ਮਾਨਸਾ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਆਗੂ ਨਰਿੰਦਰ ਸਿੰਘ ਮਾਖਾ, ਅਮੋਲਕ ਸਿੰਘ ਡੇਲੂਆਣਾ, ਰਾਜਵਿੰਦਰ ਸਿੰਘ ਬਹਿਣੀਵਾਲ, ਪ੍ਰਤਾਪ ਸਿੰਘ ਖੁਡਾਲ, ਗੁਰਜੀਤ ਸਿੰਘ ਲਾਲਿਆਂਵਾਲੀ ਨੇ ਦੱਸਿਆ ਕਿ ਡੀ.ਟੀ.ਐਫ਼. ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ, ਨਵੀਨ ਬੋਹਾ, ਹਰਫ਼ੂਲ ਸਿੰਘ ਬੋਹਾ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ, ਅੰਗਰੇਜ਼ ਸਿੰਘ, ਜੀ.ਟੀ.ਯੂ. ਦੇ ਲਖਵਿੰਦਰ ਸਿੰਘ ਮਾਨ ਅਤੇ ਰਾਜੇਸ਼ ਕੁਮਾਰ ਬੁਢਲਾਡਾ ਆਦਿ ਨੂੰ ਵੱਖ-ਵੱਖ ਥਾਣਿਆਂ ’ਚ ਬੰਦ ਕਰ ਦਿੱਤਾ ਗਿਆ, ਜੋ ਲੋਕਤੰਤਰ ਵਿਰੋਧੀ ਕਾਰਵਾਈ ਹੈ। ਜ਼ਿਕਰਯੋਗ ਹੈ ਕਿ ਉਪਰੋਕਤ ਆਗੂ ਮੁਲਾਜ਼ਮਾਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ, ਡੀ.ਏ., ਮੁਲਾਜ਼ਮ ਵਿਰੋਧੀ ਪੱਤਰ ਵਾਪਸ ਕਰਵਾਉਣ, ਕੱਚੇ ਅਧਿਆਪਕ ਪੱਕੇ ਕਰਵਾਉਣ, ਏ.ਸੀ.ਪੀ., ਭੱਤੇ, ਪੈਨਸ਼ਨਰਾਂ ਦਾ 2.59 ਦਾ ਗੁਣਾਂਕ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੜਾਈ ਦੇ ਮੈਦਾਨ ’ਚ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਭੋਲਾ ਰਾਮ, ਪਰਮਜੀਤ ਸਿੰਘ, ਹੰਸ ਸਿੰਘ ਡੇਲੂਆਣਾ, ਗੁਰਜੰਟ ਸਿੰਘ, ਅਮਨਦੀਪ ਕੌਰ, ਜਸਵੰਤ ਕੌਰ, ਅਮਰਪ੍ਰੀਤ ਕੌਰ, ਸੁਰਿੰਦਰ ਕੌਰ, ਅਮਨਪ੍ਰੀਤ ਕੌਰ, ਇਕਬਾਲ ਸਿੰਘ, ਭੁਪਿੰਦਰ ਸਿੰਘ, ਮੱਘਰ ਸਿੰਘ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।