ਅਧਿਆਪਕਾਂ ਵਲੋਂ ਵਿੱਤ ਮੰਤਰੀ ਪੰਜਾਬ ਦੇ ਹਲਕੇ ’ਚ ਗੁਪਤ ਐਕਸ਼ਨ ਅੱਜ
ਬੁਢਲਾਡਾ, 5 ਅਕਤੂਬਰ (ਸਵਰਨ ਸਿੰਘ ਰਾਹੀ)- ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸਮੂਹ ਜ਼ਿਲ੍ਹਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਦੀ ਅਗਵਾਈ ’ਚ ਮੀਟਿੰਗ ਕੀਤੀ ਗਈ, ਜਿਸ ’ਚ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ 6 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕੇ ’ਚ ਗੁਪਤ ਐਕਸ਼ਨ ਕੀਤਾ ਜਾਵੇਗਾ।
ਬੁਢਲਾਡਾ, 5 ਅਕਤੂਬਰ (ਸਵਰਨ ਸਿੰਘ ਰਾਹੀ)- ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸਮੂਹ ਜ਼ਿਲ੍ਹਿਆਂ ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਦੀ ਅਗਵਾਈ ’ਚ ਮੀਟਿੰਗ ਕੀਤੀ ਗਈ, ਜਿਸ ’ਚ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰ ਕਰਵਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਵਲੋਂ ਫ਼ੈਸਲਾ ਕੀਤਾ ਗਿਆ ਕਿ 6 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕੇ ’ਚ ਗੁਪਤ ਐਕਸ਼ਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 15 ਜੂਨ 2025 ਨੂੰ ਮੁੱਖ ਮੰਤਰੀ ਪੰਜਾਬ ਦੁਆਰਾ ਸਿੱਖਿਆ ਮੰਤਰੀ, ਪੰਜਾਬ ਸਿੱਖਿਆ ਸਕੱਤਰ, ਵਿੱਤ ਸਕੱਤਰ, ਪਰਸੋਨਲ ਸਕੱਤਰ ਅਤੇ ਉੱਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰ ਕੇ ਸਮੂਹ ਕੱਚੇ ਅਧਿਆਪਕਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਸਨ ਪ੍ਰੰਤੂ 18 ਮਹੀਨੇ ਤੋ ਵਧੇਰੇ ਸਮਾਂ ਬੀਤਣ ਦੇ ਬਾਵਜੂਦ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਅਗਸਤ ਮਹੀਨੇ ਦੌਰਾਨ ਸਬ ਕਮੇਟੀ ਦੀ ਮੀਟਿੰਗ ’ਚ ਵਿੱਤ ਮੰਤਰੀ ਪੰਜਾਬ ਦੁਆਰਾ 5 ਸਤੰਬਰ ਨੂੰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹਾਲੀ ਪ੍ਰੋਸੈੱਸ ਪੂਰਾ ਕਰ ਕੇ ਨਿਯੁਕਤੀ ਪੱਤਰ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਮੌਕੇ ਲਖਵਿੰਦਰ ਕੌਰ, ਸੁਖਦੀਪ ਸਿੰਘ, ਕਿਰਨਾ ਕੌਰ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਸੁਖਦਰਸ਼ਨ ਸਿੰਘ, ਜਰਨੈਲ ਸਿੰਘ, ਵੀਰਪਾਲ ਕੌਰ, ਬਲਵਿੰਦਰ ਕੌਰ, ਮੋਹਨਜੀਤ ਕੌਰ, ਮਨਿੰਦਰ ਕੁਮਾਰ ਆਦਿ ਹਾਜ਼ਰ ਸਨ।