05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੁੱਖ ਮੰਤਰੀ ਪੰਜਾਬ ਦੀ ਫੱਤਾ ਮਾਲੋਕਾ ਫੇਰੀ ਤੋਂ ਪਹਿਲਾਂ ਹੀ ਪੁਲਿਸ ਨੇ ਭਾਜਪਾ ਆਗੂ ਨੂੰ ਹਿਰਾਸਤ ’ਚ ਲਿਆ

ਬਰੇਟਾ , 5 ਅਕਤੂਬਰ ( ਪਾਲ ਸਿੰਘ ਮੰਡੇਰ )- ਮੁੱਖ ਮੰਤਰੀ ਭਗਵੰਤ ਮਾਨ ਦੀ ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਲੋਕ ਮਿਲਣੀ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੂੰ ਬਰੇਟਾ ਪੁਲਿਸ ਵਲੋਂ ਉਨ੍ਹਾਂ ਦੇ ਘਰੋਂ ਹੀ ਹਿਰਾਸਤ ’ ਚ ਲੈ ਲਿਆ ਗਿਆ । ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ ।

Ad Position 21
No active advertisement
ਅਜੀਤ ਡੈਸਕ 06-10-2026
ਬਰੇਟਾ , 5 ਅਕਤੂਬਰ ( ਪਾਲ ਸਿੰਘ ਮੰਡੇਰ )- ਮੁੱਖ ਮੰਤਰੀ ਭਗਵੰਤ ਮਾਨ ਦੀ ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਲੋਕ ਮਿਲਣੀ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੂੰ ਬਰੇਟਾ ਪੁਲਿਸ ਵਲੋਂ ਉਨ੍ਹਾਂ ਦੇ ਘਰੋਂ ਹੀ ਹਿਰਾਸਤ ’ ਚ ਲੈ ਲਿਆ ਗਿਆ । ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ । ਪੁਲਿਸ ਦੀ ਇਸ ਕਾਰਵਾਈ ਤੋਂ ਭਾਜਪਾ ਆਗੂਆਂ ਤੇ ਵਰਕਰਾਂ ’ ਚ ਰੋਸ ਪਾਇਆ ਜਾ ਰਿਹਾ ਹੈ । ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਲੋਕਤੰਤਰ ’ ਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਅਧਿਕਾਰ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀ ਤੋਂ ਪਹਿਲਾਂ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲੋਕ ਮਿਲਣੀਆਂ ਕਰਵਾ ਰਹੀ ਹੈ ਤਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਆਪਣੀ ਗੱਲ ਰੱਖਣ ਤੋਂ ਰੋਕਣਾ ਠੀਕ ਨਹੀਂ । ਇਸ ਮੌਕੇ ਸਰਕਲ ਪ੍ਰਧਾਨ ਰਾਜ ਕੁਮਾਰ ਬਾਂਸਲ , ਯੂਥ ਪ੍ਰਧਾਨ ਨੀਰਜ ਅੱਗਰਵਾਲ , ਐਸ . ਸੀ . ਮੋਰਚਾ ਦੇ ਓਮ ਲਾਲ ਬਾਲਮੀਕੀ , ਉਪ ਪ੍ਰਧਾਨ ਹਰੀਸ਼ ਕੁਮਾਰ , ਬਦਰੀ ਪ੍ਰਸ਼ਾਦ , ਜਗਦੀਸ਼ ਸਿੰਘ , ਪਾਲਾ ਸਿੰਘ ਬਰ੍ਹੇ , ਅੰਮ੍ਰਿਤਪਾਲ ਸਿੰਘ , ਗੋਲਡੀ ਕੁਮਾਰ , ਪੁਨੀਤ ਮਿੱਤਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਮੁਕਤ ਬੱਲ੍ਹੋ-ਤਰਨਜੋਤ ਸੁਸਾਇਟੀ ਦਾ ਕ੍ਰਾਂਤੀਕਾਰੀ ਐਲਾਨ ਖੇਤਾਂ ’ਚੋਂ ਮੁਫ਼ਤ ਚੁੱਕੀ ਜਾਵੇਗੀ ਪਰਾਲੀ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ
Ad Position 24