07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪ੍ਰਬੰਧਕੀ ਕੰਪਲੈਕਸ ਨੂੰ ਚੁਫੇਰਿਓਂ ਘੇਰਿਆ ਡੀ. ਸੀ., ਐਸ. ਐਸ. ਪੀ. ਤੱਕ ਅਧਿਕਾਰੀ ਵੀ ਦਫ਼ਤਰਾਂ ’ਚ ਪਹੁੰਚ ਨਾ ਸਕੇ

ਮਾਨਸਾ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਸਵੇਰੇ 7 ਵਜੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਨੂੰ ਚੁਫੇਰਿਓਂ ਘੇਰ ਲਿਆ। ਕਿਸਾਨਾਂ ਦਾ ਘਿਰਾਓ 3 ਵਜੇ ਤੱਕ ਜਾਰੀ ਰਿਹਾ।

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਘਿਰਾਓ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੈਣੀਬਾਘਾ। ਤਸਵੀਰ : ਸੇਮੀ ਮਾਨਸਾ 07-10-2026
ਮਾਨਸਾ, 6 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅੱਜ ਸਵੇਰੇ 7 ਵਜੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਨੂੰ ਚੁਫੇਰਿਓਂ ਘੇਰ ਲਿਆ। ਕਿਸਾਨਾਂ ਦਾ ਘਿਰਾਓ 3 ਵਜੇ ਤੱਕ ਜਾਰੀ ਰਿਹਾ। ਉਨ੍ਹਾਂ ਕੰਪਲੈਕਸ ਦੇ ਮੁੱਖ ਗੇਟ ਦੇ ਨਾਲ ਹੀ ਛੋਟੇ ਗੇਟ ਅੱਗੇ ਵੀ ਧਰਨਾ ਲਗਾ ਲਿਆ। ਧਰਨਾ ਲੱਗਣ ਕਰ ਕੇ ਕੋਈ ਵੀ ਅਧਿਕਾਰੀ ਤੇ ਕਰਮਚਾਰੀ ਆਪਣੇ ਦਫ਼ਤਰਾਂ ’ਚ ਪਹੁੰਚ ਨਾ ਸਕੇ। ਇੱਥੋਂ ਤੱਕ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਤੇ ਹੋਰ ਵੱਡੇ ਅਫ਼ਸਰਾਂ ਨੇ ਵੀ ਦਫ਼ਤਰਾਂ ’ਚ ਆਉਣ ਦੀ ਜ਼ਹਿਮਤ ਨਾ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ 13 ਮੰਗਾਂ ਨੂੰ ਲੈ ਕੇ ਜਥੇਬੰਦੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਇਸ ਮੁੱਦੇ ’ਤੇ ਗੱਲਬਾਤ ਕਰਨਾ ਮੁਨਾਸਬ ਨਹੀਂ ਸਮਝਿਆ, ਜਿਸ ਕਰ ਕੇ ਮਜਬੂਰਨ ਤਿੱਖਾ ਐਕਸ਼ਨ ਕਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰਕ ਸਮਝੌਤਾ ਤੁਰੰਤ ਰੱਦ ਕਰੇ। ਉਨ੍ਹਾਂ ਇਹ ਮੰਗ ਉਠਾਈ ਕਿ ਪੰਜਾਬ ਸਰਕਾਰ ਲੈਂਡ ਪੂਲ ਪਾਲਸੀ ਵਾਪਸ ਲਵੇ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕੀਤੇ ਜਾਣ, ਪਰਾਲੀ ਸਾੜਨ ਵਾਲੇ ਕਿਰਤੀਆਂ ’ਤੇ ਪਾਏ ਪਰਚੇ ਅਤੇ ਸੰਘਰਸ਼ਾਂ ਦੌਰਾਨ ਦਰਜ ਕੀਤੇ ਮੁਕੱਦਮੇ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਅਲਾਟ ਕੀਤੀਆਂ ਜ਼ਮੀਨਾਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ। ਭੈਣੀਬਾਘਾ ਨੇ ਦੱਸਿਆ ਕਿ ਇਹ ਘਿਰਾਓ ਉਦੋਂ ਖ਼ਤਮ ਕੀਤਾ ਜਦੋਂ ਭਖਦੀਆਂ ਮੰਗਾਂ ’ਤੇ ਪੰਜਾਬ ਸਰਕਾਰ ਵਲੋਂ ਸੂਬਾ ਆਗੂਆਂ ਨੂੰ ਲਿਖਤੀ ਚਿੱਠੀ ਭੇਜ ਦਿੱਤੀ, ਜਿਸ ਵਿਚ ਸੱਦਾ ਮਿਲਿਆ ਹੈ ਕਿ 13 ਅਕਤੂਬਰ ਨੂੰ ਕਿਸਾਨ ਭਵਨ ਚੰਡੀਗੜ੍ਹ ’ਚ ਪੰਜਾਬ ਸਰਕਾਰ ਦੇ 3 ਮੰਤਰੀਆਂ ਨਾਲ ਮੀਟਿੰਗ ਹੋਵੇਗੀ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 13 ਦੀ ਮੀਟਿੰਗ ਸਰਕਾਰ ਨੇ ਮੰਗਾਂ ਨੇ ਮੰਨੀਆਂ ਤਾਂ ਅੰਦੋਲਨ ਹੋਰ ਪ੍ਰਚੰਡ ਕੀਤਾ ਜਾਵੇਗਾ। ਧਰਨੇ ਨੂੰ ਜਸਵਿੰਦਰ ਕੌਰ ਬਹਾਦਰਪੁਰ, ਸਰੋਜ ਰਾਣੀ ਦਿਆਲਪੁਰਾ, ਭੋਲਾ ਸਿੰਘ ਮਾਖਾ, ਇੰਦਰਜੀਤ ਸਿੰਘ ਝੱਬਰ, ਉੱਤਮ ਸਿੰਘ ਰਾਮਾਂਨੰਦੀ, ਮਹਿੰਦਰ ਸਿੰਘ ਰਮਾਣਾ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਬਿੰਦਰ ਸਿੰਘ ਝੰਡਾ ਕਲਾਂ, ਕੁਲਦੀਪ ਸਿੰਘ ਚਚੋਹਰ ਜਗਰਾਜ ਸਿੰਘ ਜਾਗੀ ਮਾਨਸਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ.(ਐਮ) ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਰਮਨਪ੍ਰੀਤ ਕੌਰ ਨੇ ਯੂ. ਪੀ. ਐਸ. ਸੀ. ਸੀ. ਏ. ਪੀ. ਐਫ. ਦੀ ਪ੍ਰੀਖਿਆ ’ਚੋਂ ਮਾਅਰਕਾ ਮਾਰਿਆ
Ad Position 24