07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ. ਪੀ. ਆਈ.(ਐਮ) ਵਲੋਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਭੀਖੀ, 6 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸੀ. ਪੀ.

Ad Position 21
No active advertisement
ਅਜੀਤ ਡੈਸਕ 07-10-2026
ਭੀਖੀ, 6 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸੀ.ਪੀ.ਆਈ.(ਐਮ) ਵਲੋਂ 8 ਅਕਤੂਬਰ ਦੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਸੰਬੰਧੀ ਮੀਟਿੰਗ ਕਾ. ਗੁਰਮੀਤ ਸਿੰਘ ਵਾਲੀਆ ਦਾ ਪ੍ਰਧਾਨਗੀ ਅਤੇ ਸਬ ਡਵੀਜ਼ਨ ਸਕੱਤਰ ਰੂਪ ਸਿੰਘ ਢਿੱਲੋਂ ਤੇ ਕਾ. ਕਰਨੈਲ ਸਿੰਘ ਭੀਖੀ ਦੀ ਹੇਠ ਸਥਾਨਕ ਫਕੀਰੀਆ ਸਿੰਘ ਭਵਨ ਵਿਖੇ ਕੀਤੀ ਗਈ। ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ ਗੈਰ-ਕਾਨੂੰਨੀ ਢੰਗ ਨਾਲ ਐਸ.ਆਈ.ਆਰ. ਤਹਿਤ ਕਰੋੜਾਂ ਲੋਕਾਂ ਨੂੰ ਵੋਟ ਦੇਣ ਦੇ ਅਧਿਕਾਰ ਤੋਂ ਲਾਂਭੇ ਕੀਤਾ ਗਿਆ ਹੈ, ਜੋ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਐਸ.ਆਈ.ਆਰ. ਰੱਦ ਕਰਨ, ਈ.ਵੀ.ਐੱਮ. ਮਸ਼ੀਨ ਰੋਕਣ, ਮੁੱਖ ਚੋਣ ਅਫ਼ਸਰ ਨੂੰ ਅਹੁਦੇ ਤੋਂ ਹਟਾ ਕੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਅਤੇ ਕੱਟੀਆਂ ਗਈਆਂ ਵੋਟਾਂ ਬਹਾਲ ਕਰਨ ਦੀ ਮੰਗ ਕੀਤੀ। ਮੀਟਿੰਗ ਉਪਰੰਤ ਮੁੱਖ ਚੋਣ ਅਫ਼ਸਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੰਗਤ ਸਿੰਘ, ਕਾ. ਸੁਰਜੀਤ ਸਿੰਘ ਭੀਖੀ, ਗੁਰਚਰਨ ਸਿੰਘ, ਕੁਲਦੀਪ ਸਿੰਘ ਸਿੱਧੂ, ਰਣਜੀਤ ਸਿੰਘ ਮਿੱਤਲ, ਜਗਸੀਰ ਸਿੰਘ ਢਪਾਲੀ, ਡਾ. ਦਰਸ਼ਨ ਸਿੰਘ, ਅਮਰਨਾਥ, ਨਛੱਤਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਭੀਖੀ ਤੇ ਸਮਾਓਂ ਦੇ ਪੀ.ਐਮ. ਸ਼੍ਰੀ ਸਰਕਾਰੀ ਸਕੂਲਾਂ ਦਾ ਦੌਰਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪ੍ਰਬੰਧਕੀ ਕੰਪਲੈਕਸ ਨੂੰ ਚੁਫੇਰਿਓਂ ਘੇਰਿਆ ਡੀ. ਸੀ., ਐਸ. ਐਸ. ਪੀ. ਤੱਕ ਅਧਿਕਾਰੀ...
Ad Position 24