ਡਿਪਟੀ ਕਮਿਸ਼ਨਰ ਵਲੋਂ ਭੀਖੀ ਤੇ ਸਮਾਓਂ ਦੇ ਪੀ.ਐਮ. ਸ਼੍ਰੀ ਸਰਕਾਰੀ ਸਕੂਲਾਂ ਦਾ ਦੌਰਾ
ਭੀਖੀ, 6 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਭੀਖੀ ਦੇ ਪੀ. ਐਮ.
ਭੀਖੀ, 6 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਭੀਖੀ ਦੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਮਾਓਂ ਦੇ ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਸ਼ਰਮਾ ਹੀ ਮੌਜੂਦ ਸਨ। ਉਨ੍ਹਾਂ ਸਕੂਲਾਂ ’ਚ ਸਮਾਰਟ ਕਲਾਸ-ਰੂਮਾਂ, ਵਿਗਿਆਨ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ, ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਵਿਸਤਰਿਤ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੀ.ਐਮ. ਸ਼੍ਰੀ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਡਲ ਵਜੋਂ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਟੀਚਾ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਉੱਤਮ ਸਿੱਖਿਆ ਤੇ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਬੁਲੰਦੀ ਨੂੰ ਛੂਹਣ ਲਈ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਆ। ਇਸ ਮੌਕੇ ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਨੋਡਲ ਅਫ਼ਸਰ ਹਰਜਿੰਦਰ ਸਿੰਘ, ਡੀ.ਐਸ.ਐਮ. ਅਮਨਦੀਪ ਸਿੰਘ ਆਦਿ ਹਾਜ਼ਰ ਸਨ।