06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ ’ਤੇ

ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਪਿੰਡਾਂ ’ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿੰਡ ਮੋਫਰ, ਭੰਮੇ ਖ਼ੁਰਦ, ਟਾਂਡੀਆਂ ਅਤੇ ਪੇਰੋਂ ਵਿਖੇ ਰੈਲੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026
ਝੁਨੀਰ, 6 ਅਕਤੂਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਪਿੰਡਾਂ ’ਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਿੰਡ ਮੋਫਰ, ਭੰਮੇ ਖ਼ੁਰਦ, ਟਾਂਡੀਆਂ ਅਤੇ ਪੇਰੋਂ ਵਿਖੇ ਰੈਲੀ ਕੀਤੀ ਗਈ। ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸੂਬਾ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਬੰਸ ਸਿੰਘ ਪਾਂਧੀ ਨੇ ਨੇ ਪ੍ਰਿਥੀਪਾਲ ਸਿੰਘ ਦੇ ਜੀਵਨ ਅਤੇ ਸ਼ਹੀਦੀ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ ਜਦਕਿ ਕਮਿਸ਼ਨ ਵਲੋਂ 106 ਰੁਪਏ ਦੀ ਸਿਫ਼ਾਰਿਸ਼ ਕੀਤੀ ਗਈ ਸੀ। ਬਲਕਾਰ ਸਿੰਘ ਚਹਿਲ ਜ਼ਿਲ੍ਹਾ ਮੀਤ ਪ੍ਰਧਾਨ ਨੇ ਦੱਸਿਆ ਕਿ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ 11 ਅਕਤੂਬਰ ਨੂੰ ਪਿੰਡ ਚੱਕ ਅਲੀਸ਼ੇਰ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਜੱਗਾ ਸਿੰਘ ਰਾਮਾਨੰਦੀ, ਬਹਾਲ ਸਿੰਘ ਮੋਫਰ, ਬਲਜਿੰਦਰ ਸਿੰਘ ਮੋਫਰ, ਬਿੰਦਰ ਸਿੰਘ ਪੇਰੋਂ, ਹਰਦੀਪ ਸਿੰਘ ਪੇਰੋਂ, ਤਿੱਤਰ ਸਿੰਘ ਟਾਂਡੀਆਂ, ਬਲਵਿੰਦਰ ਸਿੰਘ ਭੰਮੇ ਖ਼ੁਰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਇਕੱਤਰਤਾ ਅਗਲੀ ਖ਼ਬਰ ਜਿੰਦਲ ਸਕੂਲ ਦੇ ਵਿਦਿਆਰਥੀਆਂ ਨੇ ਮਨਾਲੀ ਦਾ ਵਿੱਦਿਅਕ ਫੇਰਾ ਲਗਾਇਆ
Ad Position 24