ਹਲਕਾ ਭੁੱਚੋ ਦੇ ਬੂਥ ਨੰਬਰ 1 ਤੋਂ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਦਾ ਆਗਾਜ਼
ਮਹਿਮਾ ਸਰਜਾ, 6 ਅਕਤੂਬਰ (ਬਲਦੇਵ ਸੰਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਭੁੱਚੋ ਵਿੱਚ ਜਨਸੰਪਰਕ ਮੁਹਿੰਮ ਨੂੰ ਰਫ਼ਤਾਰ ਦਿੰਦਿਆਂ ਪਿੰਡ ਬਰਕੰਦੀ ਦੇ ਬੂਥ ਨੰਬਰ 1 ਤੋਂ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਡਾ.
ਪ
ਪਿੰਡ ਬਰਕੰਦੀ ਵਿਖੇ ਅਕਾਲੀ ਦਲ ਦੇ ਵਰਕਰ ਡੋਰ ਟੂ ਡੋਰ ਕਰਦੇ ਹੋਏ। ਤਸਵੀਰ: ਬਲਦੇਵ ਸੰਧੂ
07-10-2026
ਮਹਿਮਾ ਸਰਜਾ, 6 ਅਕਤੂਬਰ (ਬਲਦੇਵ ਸੰਧੂ)-2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਭੁੱਚੋ ਵਿੱਚ ਜਨਸੰਪਰਕ ਮੁਹਿੰਮ ਨੂੰ ਰਫ਼ਤਾਰ ਦਿੰਦਿਆਂ ਪਿੰਡ ਬਰਕੰਦੀ ਦੇ ਬੂਥ ਨੰਬਰ 1 ਤੋਂ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਹ ਮੁਹਿੰਮ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਸ਼ੁਰੂ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਬਲਕਾਰ ਸਿੰਘ ਬਰਾੜ ਅਤੇ ਡਾ. ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਪਹੁੰਚ ਦਾ ਮਕਸਦ ਸਿਰਫ਼ ਵੋਟਾਂ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਮੁਸ਼ਕਲਾਂ, ਉਮੀਦਾਂ ਅਤੇ ਸੁਝਾਵਾਂ ਨੂੰ ਸਿਆਸੀ ਏਜੰਡੇ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਰੂਬਰੂ ਹੋ ਕੇ ਮਿਲਣ ਵਾਲੇ ਸੁਝਾਵਾਂ ਦੇ ਆਧਾਰ ’ਤੇ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਦੀ ਕਵਾਇਦ ਕੀਤੀ ਜਾਵੇਗੀ। ਹਲਕਾ ਇੰਚਾਰਜ ਡਾਕਟਰ ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਸ਼ੁਰੂ ਕੀਤੀ ਡੋਰ ਟੂ ਡੋਰ ਮੁਹਿੰਮ ਨੂੰ ਪਹਿਲੇ ਦਿਨ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਮੁਹਿੰਮ ਨੂੰ 25 ਅਕਤੂਬਰ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਸਮੇਤ ਵੱਖ-ਵੱਖ ਤਬਕਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਤਜਵੀਜ਼ਾਂ ਇਕੱਠੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਲਿਜਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਕੌਰ ਬਰਾੜ, ਜਥੇਦਾਰ ਇਕਬਾਲ ਸਿੰਘ ਬਰਾੜ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਗਮਦੂਰ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਗਰਦੌਰ ਸਿੰਘ ਸੰਧੂ, ਸਿਕੰਦਰ ਸਿੰਘ ਬਰਾੜ, ਅਮਰਜੀਤ ਸਿੰਘ ਜੰਡਾਵਾਲਾ ਸੁਖਰਾਜ ਸਿੰਘ ਰਾਜੀ ਭੋਲਾ ਸਿੰਘ ਅਬਲੂ, ਬਲਕਰਨ ਸਿੰਘ ਸਤਿਨਾਮ ਸਿੰਘ , ਰਾਜਾ ਸਿੰਘ, ਰਵੀ ਸਿੰਘ ਸ਼ੰਟੀ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਰਾਜਵਿੰਦਰ ਸਿੰਘ ਕੋਠੇ ਲਾਲ ਸਿੰਘ ਵਾਲੇ ਮੌਜੂਦ ਸਨ।