06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਅਜਿਹੀ ਪਾਰਟੀ ਨਾਲ ਗੱਠਜੋੜ ਕਰ ਸਕਦਾ ਹੈ, ਜਿਸ ਨਾਲ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਮਿਲਦੀ ਹੋਵੇ-ਮਲੂਕਾ

ਮਹਿਰਾਜ, 6 ਅਕਤੂਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਤੋਂ ਘਰ-ਘਰ ਸੰਪਰਕ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਘਰ-ਘਰ ਅਤੇ ਮੁੱਖ ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀ ਅਕਾਲੀ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਮਹਿਰਾਜ, 6 ਅਕਤੂਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਭ ਤੋਂ ਵੱਡੇ ਪਿੰਡ ਮਹਿਰਾਜ ਤੋਂ ਘਰ-ਘਰ ਸੰਪਰਕ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਘਰ-ਘਰ ਅਤੇ ਮੁੱਖ ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀ ਅਕਾਲੀ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਲੱਖੂ ਮੈਡੀਕਲ ਹਾਲ ਕੋਟਲੀ ਬਜ਼ਾਰ ਮਹਿਰਾਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਅਜਿਹੀ ਪਾਰਟੀ ਨਾਲ ਗੱਠਜੋੜ ਕਰ ਸਕਦਾ ਹੈ, ਜਿਸ ਨਾਲ ਪਾਰਟੀ ਦੇ ਵਿਚਾਰ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਸੋਚ ਮਿਲਦੀ ਹੋਵੇ। ਉਨ੍ਹਾਂ ਕਿਹਾ ਕਿ ਘਰ-ਘਰ ਸੰਪਰਕ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਮ ਤੋਂ ਖ਼ਾਸ ਬਣ ਚੁੱਕੀ ਹੈ ਅਤੇ ਸੂਬੇ ਵਿਚ ਨਸ਼ਿਆਂ, ਲੁੱਟਾਂ-ਖੋਹਾਂ, ਫਿਰੌਤੀਆਂ ਅਤੇ ਦਿਨ-ਦਿਹਾੜੇ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਅਤੇ ਫਿਰੌਤੀਆਂ ਨੂੰ ਠੱਲ੍ਹ ਪਾਈ ਜਾਵੇਗੀ। ਲੋਕ ਸਭਾ ਹਲਕਾ ਫਰੀਦਕੋਟ ਦੇ ਇੰਚਾਰਜ ਹਰਿੰਦਰ ਮਹਿਰਾਜ ਨੇ ਕਿਹਾ ਕਿ ਮਹਿਰਾਜ ਤੋਂ ਸ਼ੁਰੂ ਕੀਤੀ ਗਈ ਘਰ-ਘਰ ਸੰਪਰਕ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਆਗੂ ਜੱਸ ਪਿੱਪਲੀ, ਬੇਅੰਤ ਸਿੰਘ, ਚੇਅਰਮੈਨ ਪਵਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਸਕੱਤਰ ਤਰਸੇਮ ਸਿੰਘ ਸੇਮਾ, ਸਰਕਲ ਪ੍ਰਧਾਨ ਗੁਰਚੇਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ, ਬੂਟਾ ਸਿੰਘ ਨੰਬਰਦਾਰ, ਆਗੂ ਰਣਜੀਤ ਸਿੰਘ, ਪ੍ਰਧਾਨ ਸੈਬਰ ਸਿੰਘ, ਪ੍ਰਧਾਨ ਬਲਵੀਰ ਸਿੰਘ, ਇੰਚਾਰਜ ਹਰਭਜਨ ਸਿੰਘ, ਅਕਾਲੀ ਆਗੂ ਉਜਾਗਰ ਸਿੰਘ, ਮੋਹਣਾ ਮੱਲੂਆਣਾ, ਜੱਗਾ ਟੱਲਵਾਲੀ, ਯੂਥ ਆਗੂ ਰਣਜੀਤ ਸਿੰਘ, ਜੀਵਨ ਸਿੰਘ, ਕੁਲਵਿੰਦਰ ਸਿੰਘ ਕਿੰਦੀ ਲੱਖੂ ਭੁੱਲਰ, ਕੁਲਦੀਪ ਸਿੰਘ, ਖੁਸ਼ਹਾਲ ਸਿੰਘ , ਬਾਬੂ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਖੁਸ਼ੀ ਰਾਮ ਨੂੰ ਕਾਂਗਰਸ ਨੇ ਹਲਕਾ ਬੁਢਲਾਡਾ ਦਾ ਨਿਗਰਾਨ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬਲਾਕ ਨਥਾਣਾ ਦੇ ਪਿੰਡਾਂ ਵਿਚ ਘਰ-ਘਰ ਮੁਹਿੰਮ ਸ਼ੁਰੂ
Ad Position 24