ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਖੁਸ਼ੀ ਰਾਮ ਨੂੰ ਕਾਂਗਰਸ ਨੇ ਹਲਕਾ ਬੁਢਲਾਡਾ ਦਾ ਨਿਗਰਾਨ ਲਗਾਇਆ
ਬੁਢਲਾਡਾ, 6 ਅਕਤੂਬਰ (ਸਵਰਨ ਸਿੰਘ ਰਾਹੀ )- ਕਾਂਗਰਸ ਪਾਰਟੀ ਵਲੋਂ ਸੇਵਾ ਮੁਕਤ ਆਈ. ਏ.
ਬੁਢਲਾਡਾ, 6 ਅਕਤੂਬਰ (ਸਵਰਨ ਸਿੰਘ ਰਾਹੀ )- ਕਾਂਗਰਸ ਪਾਰਟੀ ਵਲੋਂ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚੌਧਰੀ ਖੁਸ਼ੀ ਰਾਮ ਨੂੰ ਹਲਕਾ ਬੁਢਲਾਡਾ ਦਾ ਪਾਰਟੀ ਨਿਗਰਾਨ ਲਗਾਇਆ ਗਿਆ ਹੈ। ਉਹ ਕੁਝ ਹਫ਼ਤਿਆਂ ਤੋਂ ਹਲਕੇ ’ਚ ਲਗਾਤਾਰ ਲੋਕਾਂ ਵਿਚ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ’ਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਾਉਣਾ ਅਤੇ ਹਰ ਬੂਥ ’ਤੇ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਤਿਆਰ ਕਰਨਾ ਹੈ। ਇਸ ਲਈ ਸਥਾਨਕ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਜਾ ਰਹੀਆਂ ਹਨ। ਬੁਢਲਾਡਾ ਹਲਕੇ ਤੋਂ ਸੰਭਾਵੀ ਉਮੀਦਵਾਰ ਹੋਣ ਬਾਰੇ ਪੁੱਛਿਆ ਤਾਂ ਦੱਸਿਆ ਕਿ ਉਹ ਮਾਨਸਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਬਠਿੰਡਾ ਦੇ ਜੰਮਪਲ ਹੋਣ ਕਰ ਕੇ ਅਤੇ ਲੰਮਾ ਸਮਾਂ ਉੱਥੇ ਸੇਵਾ ਨਿਭਾਉਣ ਕਰ ਕੇ ਇਸ ਖੇਤਰ ਨਾਲ ਉਨ੍ਹਾਂ ਦਾ ਲੰਬੇ ਸਮੇਂ ਦਾ ਪ੍ਰਸ਼ਾਸਨਿਕ ਅਤੇ ਸਮਾਜਿਕ ਤਜਰਬਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਨਿਭਾਅ ਰਿਹਾ ਹਾਂ। ਚੌਧਰੀ ਖੁਸ਼ੀ ਰਾਮ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ. ਸੀ. ਸੈਲ.) ਪੰਜਾਬ ਦੇ ਵਾਈਸ ਚੇਅਰਮੈਨ ਵੀ ਹਨ।