ਮਨੀਸ਼ਾ, ਰੋਹਨਪ੍ਰੀਤ ਸਿੰਘ, ਕਮਲਪ੍ਰੀਤ ਕੌਰ
ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
ਜੋਗਾ, 6 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗਏ ਐਲਾਨੇ ਬੀ. ਸੀ.
ਜੋਗਾ, 6 ਅਕਤੂਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗਏ ਐਲਾਨੇ ਬੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜੇ ’ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੰਪਿਊਟਰ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨੀਸ਼ਾ ਨੇ ਪਹਿਲਾ, ਰੋਹਨਪ੍ਰੀਤ ਸਿੰਘ ਨੇ ਦੂਜਾ ਅਤੇ ਕਮਲਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।