07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨਗੇ ਕੋਟਗੁਰੂ ਵਾਸੀ ਪੰਚਾਇਤ ਨੇ ਮਤਾ ਪਾਸ ਕਰਕੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ

ਸੰਗਤ ਮੰਡੀ, 7 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਕੋਟਗੁਰੂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਦਿਆਂ ਪਿੰਡ ਵਿਚ ਨਸ਼ਿਆਂ ਦੀ ਵਰਤੋਂ ਅਤੇ ਵਿਕਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਦਾ ਮਤਾ ਪਾਸ ਕੀਤਾ ਹੈ। ਸਰਪੰਚ ਕੁਲਵਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਪਿੰਡ ਦੇ ਇਤਿਹਾਸਕ ਡੇਰਾ ਬਾਬਾ ਭੋਲਾ ਦਾਸ ਦੇ ਸਥਾਨ ਵਿਖੇ ਹੋਏ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਨਸ਼ਿਆਂ ਵਿਰੁੱਧ ਪਾਏ ਗਏ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰਦੇ ਹੋਏ ਪਿੰਡ ਵਾਸੀ। ਤਸਵੀਰ: ਸੁਖਤੇਜ ਧਾਲੀਵਾਲ 08-10-2026
ਸੰਗਤ ਮੰਡੀ, 7 ਅਕਤੂਬਰ (ਸੁਖਤੇਜ ਧਾਲੀਵਾਲ)- ਪਿੰਡ ਕੋਟਗੁਰੂ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕਦਿਆਂ ਪਿੰਡ ਵਿਚ ਨਸ਼ਿਆਂ ਦੀ ਵਰਤੋਂ ਅਤੇ ਵਿਕਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਦਾ ਮਤਾ ਪਾਸ ਕੀਤਾ ਹੈ। ਸਰਪੰਚ ਕੁਲਵਿੰਦਰ ਸਿੰਘ ਚੌਹਾਨ ਦੀ ਅਗਵਾਈ ਹੇਠ ਪਿੰਡ ਦੇ ਇਤਿਹਾਸਕ ਡੇਰਾ ਬਾਬਾ ਭੋਲਾ ਦਾਸ ਦੇ ਸਥਾਨ ਵਿਖੇ ਹੋਏ ਇਕੱਠ ਦੌਰਾਨ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਥੇ ਹੀ ਪਿੰਡ ਵਿਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਕਿਸੇ ਕਿਸਮ ਦੀ ਨਰਮੀ ਨਾ ਵਰਤਦਿਆਂ ਉਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾਣਗੇ। ਮਤੇ ਦੀ ਇਕ ਅਹਿਮ ਸ਼ਰਤ ਤਹਿਤ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਪਿੰਡ ਦਾ ਕੋਈ ਵੀ ਵਸਨੀਕ ਜ਼ਮਾਨਤ ਨਹੀਂ ਕਰਵਾਏਗਾ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਪੰਚ ਬਿੰਦਰ ਸਿੰਘ, ਪੰਚ ਸੁਖਦੀਪ ਸਿੰਘ ਸਿੱਧੂ, ਪੰਚ ਗੁਰਦਾਸ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਜਗਸੀਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਮੰਦਰ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ, ਚੰਦ ਸਿੰਘ, ਬਲਜੀਤ ਸਿੰਘ, ਸੰਦੀਪ ਸਿੰਘ, ਸਤਵੀਰ ਸਿੰਘ, ਬੂਟਾ ਸਿੰਘ, ਕਾਲਾ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦਿਹਾਤੀ ’ਚ ਅਕਾਲੀ ਦਲ (ਬ) ਵੱਡਾ ਦਾਅ ਖੇਡਣ ਦੀ ਤਿਆਰੀ ’ਚ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14 ਲੜਕੀਆਂ ਦੇ ਹੈਂਡਬਾਲ ਮੁਕਾਬਲੇ ਸ਼ੁਰੂ ਗੁਰਦਾਸਪੁਰ , ਜਲੰਧਰ , ਮੋਹਾਲੀ , ਰੋਪੜ...
Ad Position 24