08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼ਹੀਦ ਬਾਬਾ ਸਿੱਧ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਅਤੇ ਚੇਅਰਮੈਨ ਮਾਨ ਹੋਏ ਨਤਮਸਤਕ

ਭਾਈਰੂਪਾ, 7 ਅਕਤੂਬਰ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਸੇਲਬਰਾਹ ਵਿਖੇ ਸ਼ਹੀਦ ਬਾਬਾ ਸਿੱਧ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਜਥੇ: ਗੁਰਮੀਤ ਸਿੰਘ ਖੁੱਡੀਆਂ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਗੁਰਦੁਆਰਾ ਸ਼ਹੀਦ ਬਾਬਾ ਸਿੱਧ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਕੈਬਨਿਟ ਮੰਤਰੀ ਜਥੇ: ਗੁਰਮੀਤ ਸਿੰਘ ਖੁੱਡੀਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਇਤਿਹਾਸਕ ਸ਼ਹੀਦ ਬਾਬਾ ਸਿੱਧ ਜੀ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 08-10-2026
ਭਾਈਰੂਪਾ, 7 ਅਕਤੂਬਰ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਸੇਲਬਰਾਹ ਵਿਖੇ ਸ਼ਹੀਦ ਬਾਬਾ ਸਿੱਧ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਜਥੇ: ਗੁਰਮੀਤ ਸਿੰਘ ਖੁੱਡੀਆਂ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਗੁਰਦੁਆਰਾ ਸ਼ਹੀਦ ਬਾਬਾ ਸਿੱਧ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਕੈਬਨਿਟ ਮੰਤਰੀ ਜਥੇ: ਗੁਰਮੀਤ ਸਿੰਘ ਖੁੱਡੀਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਇਤਿਹਾਸਕ ਸ਼ਹੀਦ ਬਾਬਾ ਸਿੱਧ ਜੀ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਕ ਅਸਥਾਨ ਸਾਨੂੰ ਆਪਣੇ ਮਹਾਨ ਵਿਰਸੇ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਸਿਮਰਨ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਇਸ ਦੌਰਾਨ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਹਲਕਾ ਰਾਮਪੁਰਾ ਫੂਲ ਦੀ ਖੁਸ਼ਹਾਲੀ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਇਸ ਸਮੇਂ ਮਾਰਕੀਟ ਕਮੇਟੀ ਭਗਤਾ ਭਾਈ ਦੇ ਚੇਅਰਮੈਨ ਬੂਟਾ ਸਿੰਘ ਜਲਾਲ, ਮਾਰਕੀਟ ਕਮੇਟੀ ਰਾਮਪੁਰਾ ਫੂਲ ਚੇਅਰਮੈਨ ਦਰਸ਼ਨ ਸਿੰਘ ਸੋਹੀ, ਸੋਸ਼ਲ ਮੀਡੀਆ ਸਟੇਟ ਸੈਕਟਰੀ ਸੁਖਵਿੰਦਰ ਸਿੰਘ ਜਵੰਧਾ, ਸੋਸ਼ਲ ਮੀਡੀਆ ਸਟੇਟ ਜੁਆਇੰਟ ਸੈਕਟਰੀ ਕੁਲਦੀਪ ਸਿੰਘ ਸੋਹੀ, ਯੂਥ ਵਿੰਗ ਜ਼ਿਲ੍ਹਾ ਵਾਇਸ ਪ੍ਰਧਾਨ ਰਣਧੀਰ ਸਿੰਘ ਬਰਾੜ, ਅਸ਼ਵਨੀ ਜੋੜਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਮਹਿਰਾਜ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਸੇਲਬਰਾਹ, ਬਲਾਕ ਪ੍ਰਧਾਨ ਗੁਰਮੀਤ ਸਿੰਘ ਜਲਾਲ, ਬਲਾਕ ਪ੍ਰਧਾਨ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸੀਰਾ ਮੱਲੂਆਣਾ ਅਤੇ ਪਿੰਡ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਵਿਖੇ ਵਿਜੀਲੈਂਸ ਜਾਗਰੂਕਤਾ ’ਤੇ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ‘ਆਪ ਹਮਾਰੇ ਹੈਂ ਕੌਣ’ ਨੇ ਮਾਪਿਆਂ ਨੂੰ ਕਰਵਾਇਆ ਆਤਮਚਿੰਤਨ ਨਟਰੰਗ ਗਰੁੱਪ ਜੰਮੂ-ਕਸ਼ਮੀਰ ਨੇ ਕੀਤਾ ਪ੍ਰਭਾਵਸ਼ਾਲੀ ਮੰਚਨ
Ad Position 24